10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੇੰਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 18-04-2026
ਚਾਉਕੇ, 17 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਅਧਿਆਪਕਾਂ ਨੇ ਦੱਸਿਆ ਕਿ ਵਿਸਾਖੀ ਪੰਜਾਬ ਦੇ ਕਿਸਾਨਾਂ ਦਾ ਹਰਮਨ ਪਿਆਰਾ ਤਿਉਹਾਰ ਹੈ | ਇਹ ਹਰ ਸਾਲ ਵਿਸਾਖ 'ਚ ਮਨਾਇਆ ਜਾਂਦਾ ਹੈ, ਕਿਉਂਕਿ ਇਸ ਮਹੀਨੇ ਕਿਸਾਨ ਕਣਕ ਦੀ ਵਾਢੀ ਕਰਦਾ ਹੈ | ਵਾਢੀ ਤੋਂ ਵਿਹਲੇ ਹੋ ਕੇ ਮੇਲਾ ਵੇਖਣ ਜਾਂਦੇ ਹਨ | ਇਹ ਦਿਨ ਸਿੱਖ ਇਤਿਹਾਸ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ | ਇਸ ਮੌਕੇ ਬੱਚਿਆਂ ਨੇ ਅਲੱਗ-ਅਲੱਗ ਗਤੀਵਿਧੀਆਂ 'ਚ ਭਾਗ ਲਿਆ | ਬੱਚਿਆਂ ਦੇ ਕਵਿਤਾ, ਸ਼ਬਦ ਗਾਇਨ ਅਤੇ ਸਪੀਚ ਮੁਕਾਬਲੇ ਕਰਵਾਏ ਗਏ | ਛੋਟੇ ਬੱਚੇ ਪੰਜਾਬੀ ਪਹਿਰਾਵੇ 'ਚ ਬਹੁਤ ਸੋਹਣੇ ਲੱਗ ਰਹੇ ਸਨ | ਇਸ ਸਮਾਗਮ ਦੀ ਰਹਿਨੁਮਾਈ ਪਿ੍ੰਸੀਪਲ ਨੇ ਕੀਤੀ | ਉਨ੍ਹਾਂ ਬੱਚਿਆਂ ਨੂੰ ਵਧੀਆ ਪੇਸ਼ਕਾਰੀ ਲਈ ਸ਼ਾਬਾਸ਼ ਦਿੱਤੀ | ਇਸ ਮੌਕੇ ਮੈਨੇਜਮੈਂਟ ਕਮੇਟੀ ਡਾਇਰੈਕਟਰ ਮਨਦੀਪ ਸਿੰਘ ਮਾਨ, ਚੇਅਰਪਰਸਨ ਸ਼੍ਰੀਮਤੀ ਕਿਰਨਦੀਪ ਕੌਰ ਤੇ ਬਲਵਿੰਦਰ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸਮੂਹ ਸਕੂਲ ਸਟਾਫ਼
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੇਵਾਰਥ ਵਿਦਿਆਰਥੀ ਵਲੋਂ ਦਸਤਾਰਬੰਦੀ ਮੁਕਾਬਲਾ 2026 ਆਯੋਜਿਤ <br/> ਅਗਲੀ ਖ਼ਬਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਅਫ਼ਸਰਾਂ ਨਾਲ ਸੰਪਰਕ ਸਾਧ ਕੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।