09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਸਾਖੀ ਜੋੜ ਮੇਲ ਦੀ ਨਿਰਵਿਘਨ ਸੰਪੂਰਨਤਾ ਪਿੱਛੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਈ ਸ਼ੁਕਰਾਨੇ ਦੀ ਅਰਦਾਸ <br/>

ਅਜੀਤ ਡੈਸਕ 18-04-2026
ਤਲਵੰਡੀ ਸਾਬੋ, 17 ਅਪ੍ਰੈਲ (ਰਣਜੀਤ ਸਿੰਘ ਰਾਜੂ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਚਾਰ ਰੋਜ਼ਾ ਸਾਲਾਨਾ ਜੋੜ-ਮੇਲ ਦੇ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਉਪਰੰਤ ਅੱਜ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਦੀ ਅਗਵਾਈ ਹੇਠ ਤਖਤ ਸਾਹਿਬ ਦੇ ਸਮੁੱਚੇ ਪ੍ਰਬੰਧ ਵਲੋਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ | ਸ਼ੁਕਰਾਨੇ ਦੀ ਅਰਦਾਸ ਦੀ ਸੇਵਾ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਨਿਭਾਈ ਗਈ | ਅਰਦਾਸ ਦੌਰਾਨ ਜਿੱਥੇ ਸਮਾਗਮਾਂ ਦੀ ਸਫਲਤਾ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ, ਉੱਥੇ ਹੀ ਸਮੁੱਚੀ ਮਾਨਵਤਾ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਜੋਦੜੀ ਕੀਤੀ ਗਈ | ਅਰਦਾਸ ਉਪਰੰਤ ਜਥੇਦਾਰ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ਵਿਚ ਜੋੜ ਮੇਲ ਦੌਰਾਨ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਤਖਤ ਸਾਹਿਬ ਦੇ ਸਟਾਫ਼ ਤੇ ਹੋਰ ਡਿਊਟੀਆਂ ਨਿਭਾਉਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਹੌਸਲਾ ਅਫਜ਼ਾਈ ਕੀਤੀ | ਸਿੰਘ ਸਾਹਿਬ ਨੇ ਵਿਸ਼ੇਸ਼ ਤੌਰ 'ਤੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਪੰਥਕ ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ ਅਤੇ ਹੋਰ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਅਤੇ ਅਨੁਸ਼ਾਸਨ ਸਦਕਾ ਇਹ ਮਹਾਨ ਪੁਰਬ ਜਾਹੋ-ਜਲਾਲ ਨਾਲ ਸੰਪੰਨ ਹੋਇਆ | ਅਰਦਾਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ ਤੇ ਮਨਦੀਪ ਸਿੰਘ ਮਾਖਾ, ਗਿਆਨੀ ਗੁਰਜੰਟ ਸਿੰਘ (ਵਧੀਕ ਹੈੱਡ ਗ੍ਰੰਥੀ), ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ, ਗਿਆਨੀ ਆਲਮ ਸਿੰਘ ਕਥਾਵਾਚਕ, ਭਾਈ ਜਗਸੀਰ ਸਿੰਘ ਗ੍ਰੰਥੀ ਗੁ: ਜੰਡਸਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਮੌਜੂਦ ਸਨ |

ਪਿਛਲੀ ਖ਼ਬਰ ਸੂਬਾ ਸਰਕਾਰ ਨੇ ਕਦੇ ਵੀ ਸਮਾਂ ਰਹਿੰਦੇ ਲੋੜੀਂਦੇ ਕਦਮ ਨਹੀਂ ਚੁੱਕੇ- ਮਲੂਕਾ <br/> ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੇਵਾਰਥ ਵਿਦਿਆਰਥੀ ਵਲੋਂ ਦਸਤਾਰਬੰਦੀ ਮੁਕਾਬਲਾ 2026 ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।