09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਸਥਾ ਨੇ ਦੋ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ

ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ 'ਚ ਵੱਖ-ਵੱਖ ਸੜਕ ਦੁਰਘਟਨਾਵਾਂ 'ਚ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ, ਸੁਮਿਤ ਮਹੇਸ਼ਵਰੀ ਅਤੇ ਨੀਰਜ ਸਿੰਗਲਾ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ | ਇਸ ਤੋਂ ਇਲਾਵਾ ਅਮਰੀਕ ਸਿੰਘ ਰੋਡ 'ਤੇ ਦੋ ਮੋਟਰ ਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਰਾਕੇਸ਼ ਕੁਮਾਰ ਵਾਸੀ ਢਿੱਲੋਂ ਕਾਲੋਨੀ ਗੰਭੀਰ ਜ਼ਖਮੀ ਹੋ ਗਿਆ¢ ਇਨ੍ਹਾਂ ਦੋਹਾਂ ਜ਼ਖ਼ਮੀਆਂ ਨੂੰ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਵਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਵਿਸਾਖੀ ਮੌਕੇ ਰੰਗਾਰੰਗ ਸਮਾਗਮ <br/> ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।