09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆਕਸਫੋਰਡ ਸਕੂਲ 'ਚ ਵਿਸਾਖੀ ਅਤੇ ਡਾ. ਅੰਬੇਡਕਰ ਜੈਅੰਤੀ ਮਨਾਈ <br/>

ਆਕਸਫੋਰਡ ਸਕੂਲ ਭਗਤਾ ਭਾਈਕਾ ਵਿਖੇ ਵਿਸਾਖੀ ਤੇ ਡਾ: ਅੰਬੇਡਕਰ ਜੈਯੰਤੀ ਮੌਕੇ ਬੱਚਿਆਂ ਨਾਲ ਪਿ੍ੰਸੀਪਲ ਰੂਪ ਲਾਲ ਬਾਂਸਲ ਆਦਿ | ਤਸਵੀਰ: ਸੁਖਪਾਲ ਸਿੰਘ ਸੋਨੀ <br/> 18-04-2026
ਭਗਤਾ ਭਾਈਕਾ, 17 ਅਪ੍ਰੈਲ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ' ਭਗਤਾ ਭਾਈਕਾ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਵਿਚ ਦੇਸ਼ ਦੇ ਹਰ ਪਵਿੱਤਰ ਦਿਹਾੜੇ, ਦਿਵਸ, ਤਿਉਹਾਰ ਨੂੰ ਬੜੀ ਸ਼ਰਧਾ ਪੂਰਵਕ, ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਇਸ ਸੰਸਥਾ ਵਿਚ ਖਾਲਸੇ ਦਾ ਜਨਮ ਦਿਹਾੜਾ ਭਾਵ 'ਖ਼ਾਲਸਾ-ਸਿਰਜਨਾ ਦਿਵਸ' ਵਿਸਾਖੀ ਦਾ ਤਿਉਹਾਰ ਅਤੇ ਡਾ: ਅੰਬੇਡਕਰ ਜੈਯੰਤੀ ਨੂੰ ਬੜੀ ਹੀ ਸ਼ਰਧਾ ਅਤੇ ਚਾਅ ਨਾਲ ਮਨਾਇਆ ਗਿਆ | ਸਕੂਲ ਵਿਖੇ ਸਵੇਰ ਦੀ ਸਭਾ ਦੌਰਾਨ ਸ਼ੁਰੂ ਹੋਏ ਰੰਗਾ-ਰੰਗ ਪੋ੍ਰਗਰਾਮ ਦਾ ਆਗਮਨ ਸ਼ਬਦ 'ਵਾਹਿਗੁਰੂ-ਵਾਹਿਗੁਰੂ' ਨਾਲ ਹੋਇਆ | ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਪੇਸ਼ ਕੀਤੇ ਗਏ | ਨਰਸਰੀ ਜਮਾਤ ਦੇ ਨੰਨ੍ਹੇ ਵਿਦਿਆਰਥੀਆਂ ਫੈਂਸੀ ਡਰੈੱਸ ਵਿਚ ਪਹੁੰਚੇ | ਇਸ ਸਮੇਂ ਖਾਲਸਾ ਪੰਥ ਨੂੰ ਸਮਰਪਿਤ ਇਕ ਕਵੀਸ਼ਰੀ ਅਤੇ ਡਾ: ਅੰਬੇਦਕਰ ਜੈਯੰਤੀ ਦੇ ਯੋਗਦਾਨ ਨੂੰ ਇਕ ਗੀਤ ਵਿਚ ਪੇਸ਼ ਕੀਤਾ ਗਿਆ | ਪ੍ਰੋਗਰਾਮ ਉਦੋਂ ਸਿਖਰ ਤੇ ਪਹੁੰਚ ਗਿਆ ਜਦੋਂ ਨਿਹੰਗ-ਸਿੰਘਾਂ ਦੀ ਪੁਸ਼ਾਕ ਵਿਚ ਸਜੇ ਵਿਦਿਆਰਥੀਆਂ ਨੇ ਗੱਤਕੇ ਦੀ ਪੇਸ਼ਕਾਰੀ ਕੀਤੀ | ਗੁਰਸਿੱਖੀ ਬਾਣੇ ਵਿਚ ਸਜੇ ਵਿਦਿਆਰਥੀਆਂ ਨੇ ਗੱਤਕੇ ਵਿਚ ਅਨੇਕਾਂ ਹੀ ਦਿਲ ਕੰਬਾਊ ਜੌਹਰ ਵਿਖਾਏ | ਇਸ ਮੌਕੇ ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਕੋਰੀਓਗ੍ਰਾਫ਼ੀ ਵੀ ਪੇਸ਼ ਕੀਤੀ ਗਈ | ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਸੰਬੋਧਨ ਹੁੰਦੇ ਕਿਹਾ ਕਿ ਇਹ ਤਿਉਹਾਰ ਸਾਨੂੰ ਵਿਰਸੇ ਵਿਚ ਮਿਲੇ ਹਨ ਅਤੇ ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਅਸੀਂ ਇਕ ਅਮੀਰ ਵਿਰਸੇ ਦੇ ਮਾਲਕ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿਰਸੇ, ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ | 'ਖ਼ਾਲਸਾ ਸਿਰਜਨਾ ਦਿਵਸ' 'ਤੇ ਚਾਨਣਾ ਪਾਉਦਿਆਂ ਸ੍ਰੀ ਬਾਂਸਲ ਨੇ ਕਿਹਾ ਕਿ ਇਹ ਦਿਵਸ ਸਾਨੂੰ ਜਾਤ-ਪਾਤ ਦਾ ਖੰਡਨ ਕਰਕੇ ਇਕ ਹੋਣ ਦਾ ਸੁਨੇਹਾ ਦਿੰਦਾ ਹੈ | ਇਸ ਲਈ ਸਾਨੂੰ 'ਸਭੈ ਸਾਂਝੀਵਾਲ ਸਦਾਇਣ' ਦੀ ਧਾਰਨਾ ਤੇ ਪਹਿਰਾ ਦੇਣਾ ਚਾਹੀਦਾ ਹੈ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਇਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦਾ ਸੁਨੇਹਾ ਦਿੱਤਾ ਅਤੇ ਹਰ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਐਕਟੀਵਿਟੀ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ 40 ਸਾਲ ਪੁਰਾਣੀ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਬੰਦ ਕਰਨ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਵਿਸਾਖੀ ਮੌਕੇ ਰੰਗਾਰੰਗ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।