09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਸਮੇਸ਼ ਤਰਨਾ ਦਲ ਮੁਖੀ ਬਾਬਾ ਮੇਜਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ <br/>

ਅਜੀਤ ਡੈਸਕ 18-04-2026
ਤਲਵੰਡੀ ਸਾਬੋ, 17 ਅਪ੍ਰੈਲ (ਰਣਜੀਤ ਸਿੰਘ ਰਾਜੂ): ਖ਼ਾਲਸਾ ਸਾਜਨਾ ਦਿਵਸ ਵੈਸਾਖੀ ਜੋੜ ਮੇਲੇ ਦੀ ਸਮਾਪਤੀ ਮੌਕੇ ਮਹੱਲਾ ਕੱਢਣ ਦੀ ਮਰਯਾਦਾ ਤਹਿਤ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਸ਼ਹੀਦ ਬਾਬਾ ਸੰਗਤ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਸਤਨਾਮ ਸਿੰਘ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ ਵਾਲਿਆਂ ਸਮੇਤ ਬਹੁਤ ਸਾਰੀਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ-ਆਪਣੇ ਪੜਾਵਾਂ ਤੇ ਅਖੰਡ ਪਾਠਾਂ ਦੇ ਭੋਗ ਪਾ ਕੇ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ 'ਚ ਸ਼ਾਨਦਾਰ ਮੱਹਲੇ ਦਾ ਪ੍ਰਦਰਸ਼ਨ ਕੀਤਾ | ਪੈੱ੍ਰਸ ਨੂੰ ਲਿਖਤੀ ਬਿਆਨ ਰਾਹੀਂ ਉਕਤ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਹੱਲੇ ਦੌਰਾਨ ਨਿਹੰਗ ਸਿੰਘਾਂ ਨੇ ਸੰਗਤ ਨੂੰ ਘੋੜਸਵਾਰੀ, ਨੇਜ਼ੇ ਬਾਜ਼ੀ, ਗੱਤਕਾ ਬਾਜੀ, ਪੈਂਤੜੇ ਕੱਢਣੇ, ਇੱਕ ਤੋਂ ਲੈ ਕੇ ਦਸ ਦਸ ਘੋੜਿਆਂ ਨੂੰ ਇੱਕ ਕਤਾਰ,'ਚ ਭਜਾਉਣਾ ਸਮੇਤ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਪੁਰਾਤਨ ਵਿਰਸੇ ਨਾਲ ਜੋੜਿਆ | ਮਹੱਲਾ ਖੇਡਣ ਵਾਲੇ ਨਿਹੰਗ ਸਿੰਘਾਂ ਨੂੰ ਜਥੇਦਾਰ ਸਾਹਿਬਾਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਉਪਰੋਕਤ ਜਥੇਦਾਰਾਂ ਤੋਂ ਇਲਾਵਾ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਮੀਤ ਜਥੇਦਾਰ, ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਬੀਬੀ ਕਰਮਜੀਤ ਕੌਰ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਤਰਨਾਦਲ, ਭਾਈ ਰਣਜੀਤ ਸਿੰਘ ਲੰਗਰਾਂ ਵਾਲੇ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਅਤੇ ਸਤਨਾਮ ਸਿੰਘ ਅੱੈਸ.ਸੀ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘਾਂ ਫੌਜਾਂ ਮੌਜੂਦ ਸਨ |

ਪਿਛਲੀ ਖ਼ਬਰ ਦਸਮੇਸ਼ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ 'ਚੋਂ ਮੱਲ੍ਹਾਂ ਮਾਰੀਆਂ <br/> ਅਗਲੀ ਖ਼ਬਰ 40 ਸਾਲ ਪੁਰਾਣੀ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਬੰਦ ਕਰਨ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।