09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਦਸਮੇਸ਼ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ 'ਚੋਂ ਮੱਲ੍ਹਾਂ ਮਾਰੀਆਂ <br/>

ਅਜੀਤ ਡੈਸਕ 18-04-2026
ਗੋਨਿਆਣਾ, 17 ਅਪ੍ਰੈਲ (ਲਛਮਣ ਦਾਸ ਗਰਗ)-ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਦੇ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਕਰਮਵੀਰ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਾਲ 20 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜੋ ਸਾਰੇ ਹੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਉਨ੍ਹਾਂ ਕਿਹਾ ਕਿ ਤਿੰਨ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ, 10 ਵਿਦਿਆਰਥੀਆਂ ਨੇ 80 ਫ਼ੀਸਦੀ ਦੇ ਉੱਪਰ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਕਿਹਾ ਕਿ ਮੁਨੀ ਪੁੱਤਰੀ ਪਵਨ ਕੁਮਾਰ ਨੇ 600 ਵਿਚੋਂ 545 ਅੰਕ, ਖ਼ੁਸ਼ਦੀਪ ਕੌਰ ਬਰਾੜ ਪੁੱਤਰੀ ਗੁਰਦੀਪ ਸਿੰਘ ਨੇ 600 ਵਿਚੋਂ 543 ਅਤੇ ਮਹਿਕਦੀਪ ਕੌਰ ਪੁੱਤਰੀ ਸਰਜੀਤ ਸਿੰਘ ਨੇ 600 ਵਿਚੋਂ 540 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਸੱਭ ਵਿਦਿਆਰਥੀ, ਸਟਾਫ਼ ਅਤੇ ਮਾਤਾ-ਪਿਤਾ ਦੀ ਮਿਹਨਤ ਤੇ ਆਪਸੀ ਸਹਿਯੋਗ ਕਰਕੇ ਹੀ ਸੰਭਵ ਹੋਇਆ ਹੈ | ਇਸ ਮੌਕੇ ਕਰਮਵੀਰ ਸਿੰਘ, ਕਮਲਵੀਰ ਸਿੰਘ ਅਤੇ ਮੁੱਖ ਅਧਿਆਪਕ ਕੁਲਜਿੰਦਰ ਸਿੰਘ ਨੇ ਸਾਰੇ ਮਾਪਿਆਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਕਿਸਾਨ ਨੇ ਆਪਣੀ ਕਣਕ ਦੀ ਫ਼ਸਲ ਉਤਾਰਨ ਲਈ ਖੇਡ ਮੈਦਾਨ ਦੀ ਕੰਧ ਤੋੜੀ <br/> ਅਗਲੀ ਖ਼ਬਰ ਦਸਮੇਸ਼ ਤਰਨਾ ਦਲ ਮੁਖੀ ਬਾਬਾ ਮੇਜਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।