09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਿਪਟੀ ਕਮਿਸ਼ਨਰ ਨੇ ਲਿਆ ਕਣਕ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ <br/>

ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਕਣਕ ਦੀ ਖ਼ਰੀਦ ਸੰਬੰਧੀ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਬਠਿੰਡਾ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਹੁਣ ਤੱਕ 35596 ਮੀਟਿ੍ਕ ਟਨ ਕਣਕ ਮੰਡੀਆਂ 'ਚ ਪੁੱਜ ਚੁਕੀ ਹੈ ਅਤੇ 7922 ਖ਼ਰੀਦੀ ਜਾ ਚੁਕੀ ਹੈ | ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ 'ਚ ਚੰਗੀ ਤਰ੍ਹਾਂ ਸੁਕਾ ਕੇ ਲਈ ਕੇ ਆਉਣਾ ਤਾਂ ਜੋ ਉਨ੍ਹਾਂ ਨੂੰ ਖ਼ਰੀਦ ਲਈ ਇੰਟੇਜ਼ਰ ਨਾ ਕਰਨਾ ਪਵੇ | ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 24 ਘੰਟੇ 'ਚ ਫ਼ਸਲ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਅੰਨਦਾਤਾ ਨੂੰ ਕਿਸੇ ਕਿਸਮ ਦੀ ਸਮਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨ ਵੀਰਾਂ ਅਤੇ ਆੜ੍ਹਤੀਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ | ਬੱਲੀ ਬਲਜੀਤ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਗੌਰਵ ਗਰਗ ਜ਼ਿਲ੍ਹਾ ਮੰਡੀ ਅਫ਼ਸਰ, ਹਰਸ਼ਿਤ ਮਹਿਤਾ ਫ਼ੂਡ ਅਤੇ ਸਿਵਲ ਸਪਲਾਈ ਅਫ਼ਸਰ ਵੀ ਇਸ ਮੌਕੇ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਅਮਿਤ ਰਤਨ ਨੇ ਕੋਟਫੱਤਾ ਅਨਾਜ ਮੰਡੀ 'ਚ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੀ ਭਰਵੀਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।