08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ <br/>

ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਡਾਕਟਰ ਭੀਮ ਰਾਓ ਅੰਬੇਦਕਰ ਦੇ 135 ਵੇਂ ਜਨਮ ਦਿਨ ਮੌਕੇ ਬਠਿੰਡਾ 'ਚ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵਲੋਂ ਆਪਣੇ ਸਾਥੀਆਂ ਸਮੇਤ ਲੱਡੂ ਵੰਡਕੇ, ਕੇਕ ਕੱਟ ਕੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੋ ਸਮਾਜ ਨੂੰ ਦੇਣ ਹੈ ਉਹ ਰਹਿੰਦੀ ਦੁਨੀਆਂ ਤੱਕ ਬਾਬਾ ਸਾਹਿਬ ਦਾ ਨਾਮ ਰਹੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ 'ਤੇ ਚਲਦੀ ਹੈ | ਅੱਜ ਡਾਕਟਰ ਸਾਹਿਬ ਦੇ ਜਨਮ ਦਿਨ 'ਤੇ ਚੋਣਾਂ ਦੌਰਾਨ ਜੋ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਹਰ ਇੱਕ ਔਰਤ ਨੂੰ 1000 ਰੁਪਏ ਦੇਵਾਂਗੇ ਤਾਂ ਅੱਜ ਜਲੰਧਰ ਵਿਚ ਆਦਮਪੁਰ ਰੈਲੀ ਵਿਖੇ 'ਮਾਵਾਂ-ਧੀਆਂ ਦੇ 'ਸਤਿਕਾਰ ਯੋਜਨਾ' ਦੀ ਆਦਮਪੁਰ ਰੈਲੀ ਵਿਖੇ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ | ਇਹ ਪੰਜਾਬ ਦੀਆਂ ਮਾਵਾਂ-ਧੀਆਂ ਦੇ ਆਤਮ ਨਿਰਭਰ ਬਣਾਉਣ ਲਈ ਇੱਕ ਮਜ਼ਬੂਤ ਕਦਮ ਹੈ | ਇਹ ਆਰਥਿਕ ਸਮਾਜਿਕ ਅਤੇ ਰਾਜਨੀਤਿਕ ਆਜ਼ਾਦੀ ਨੂੰ ਮਜ਼ਬੂਤ ਬਣਾਉਣ ਦੀ ਪਹਿਲ ਕਦਮੀ ਹੈ | ਇਸ ਮੌਕੇ ਅਰਜਨ ਦਾਸ, ਰਾਧੇ ਸਾਮ, ਰਮਨ ਵਿਰਕ ਕਲਾਂ, ਰਾਜੂ ਪ੍ਰਧਾਨ, ਹਰਦੀਪ ਬਿੱਟੂ, ਪਿ੍ਤਪਾਲ ਸਿੰਘ, ਰਮਾ ਕਾਂਤ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ ਸੂਬਾ ਭਰ ਦੇ ਟੋਲ ਪਲਾਜ਼ਿਆਂ ਨੂੰ ਤਿੰਨ-ਘੰਟਿਆਂ ਲਈ ਟੋਲ ਕੀਤਾ ਮੁ... ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।