13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਉਗਰਾਹਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ ਅੱਜ <br/>

ਅਜੀਤ ਡੈਸਕ 10-05-2026
ਮਹਿਮਾ ਸਰਜਾ, 9 ਮਈ (ਸੰਧੂ)- ਪਿੰਡ ਸਿਵੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸਿਵੀਆਂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿੱਚ ਜਗਸੀਰ ਸਿੰਘ ਝੁੰਬਾ, ਗੁਰਪਾਲ ਸਿੰਘ ਦਿਉਣ, ਨੀਟਾ ਸਿੰਘ, ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ, ਦੀਨਾ ਸਿੰਘ ਸਿਵੀਆਂ, ਗੁਰਜੰਟ ਸਿੰਘ, ਜਨਕ ਸਿੰਘ, ਜਸਵਿੰਦਰ ਸਿੰਘ ਸਰਦਾਰਗੜ੍ਹ ਸਮੇਤ ਵੱਡੀ ਗਿਣਤੀ 'ਚ ਕਿਸਾਨ ਆਗੂਆਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ 10 ਮਈ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਕਨਵੈੱਨਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਇਹ ਕਨਵੈੱਨਸ਼ਨ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਨੂੰ ਕੇਂਦਰ ਵਿਚ ਰੱਖ ਕੇ ਬੁਲਾਈ ਗਈ ਹੈ | ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਚੰਡੀਗੜ੍ਹ ਵਿਖੇ ਪਾਣੀਆਂ ਦੇ ਹੱਕ ਵਿਚ ਕੀਤੇ ਜਾਣ ਵਾਲੇ ਐਕਸ਼ਨ ਦੀ ਤਿਆਰੀ ਅਤੇ ਵਿਉਂਤਬੰਦੀ ਵੀ ਕੀਤੀ ਜਾਵੇਗੀ | ਇਸ ਮੌਕੇ ਕੋਆਪ੍ਰੇਟਿਵ ਸੁਸਾਇਟੀਆਂ ਵਿਚ ਪਿਛਲੇ ਛੇ ਮਹੀਨਿਆਂ ਤੋਂ ਕਿਸਾਨਾਂ ਨਾਲ ਲੈਣ-ਦੇਣ ਵਿਚ ਆ ਰਹੀਆਂ ਰੁਕਾਵਟਾਂ ਦੀ ਸਖ਼ਤ ਨਿਖੇਧੀ ਕੀਤੀ ਗਈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ |

ਪਿਛਲੀ ਖ਼ਬਰ ਜਨਗਣਨਾ 2027 ਦੇ ਫਾਰਮ ਵਿਚ ਐਸ.ਸੀ. ਸਮਾਜ ਪ੍ਰਤੀ ਗੈਰਇਖਲਾਕੀ ਸ਼ਬਦ ਲਿਖ ਕੇ ਸਰਕਾਰ ਨੇ ਐਸ ਸੀ ਵਿਰੋਧੀ ਹੋਣ ਦਾ ਸਬੂਤ ਦ... ਅਗਲੀ ਖ਼ਬਰ ਸਕੂਲਾਂ 'ਚ ਕੱਲ੍ਹ ਮਨਾਇਆ ਜਾਵੇਗਾ ਰਾਸ਼ਟਰੀ ਤਕਨਾਲੋਜੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।