13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਸਟਰ ਮਾਨ ਸਿੰਘ ਰਠੌੜ ਬਣੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਦੇ ਮੀਤ ਪ੍ਰਧਾਨ <br/>

ਅਜੀਤ ਡੈਸਕ 10-05-2026
ਬਠਿੰਡਾ, 9 ਮਈ (ਪ. ਪ.)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮਾਸਟਰ ਮਾਨ ਸਿੰਘ ਰਠੌੜ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਉਪਰੰਤ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਰਠੌੜ/ਸਿਰਕੀਬੰਦ ਭਾਈਚਾਰੇ ਵਲੋਂ ਪਾਤਸ਼ਾਹੀ ਦਸਵੀਂ ਕਿਲ੍ਹਾ ਮੁਬਾਰਕ ਸਾਹਿਬ ਬਠਿੰਡਾ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਸਾਂਝੀਵਾਲਤਾ, ਭਾਈਚਾਰਕ ਏਕਤਾ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕਰਵਾਈ ਗਈ | ਇਸ ਮੌਕੇ ਮਾਸਟਰ ਮਾਨ ਸਿੰਘ ਰਠੌੜ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਸ਼ਾਂਤਮਈ ਰੋਸ ਮਾਰਚ ਦੌਰਾਨ ਗਿ੍ਫ਼ਤਾਰੀਆਂ ਕਰਨਾ ਨਿੰਦਣਯੋਗ ਹੈ | ਉਨ੍ਹਾਂ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੀ ਲੋੜ 'ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥ, ਪੰਜਾਬ, ਪੰਜਾਬੀਅਤ ਅਤੇ ਸਾਂਝੀਵਾਲਤਾ ਲਈ ਸੰਘਰਸ਼ ਕਰਦਾ ਰਹੇਗਾ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਇਕੱਠੇ ਹੋ ਕੇ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਆਵਾਜ਼ ਉਠਾਉਣੀ ਚਾਹੀਦੀ ਹੈ | ਉਨ੍ਹਾਂ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਥੇਬੰਦੀ ਵਲੋਂ ਉਨ੍ਹਾਂ ਦੀ ਸੇਵਾ ਲਗਾਈ ਗਈ ਹੈ, ਉਹ ਇਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਬਾਖ਼ੂਬੀ ਨਿਭਾਉਣਗੇ | ਇਸ ਮੌਕੇ ਸੁਰਜੀਤ ਸਿੰਘ ਬੋਪਾਰਾਏ, ਦੀਵਾਨ ਸਿੰਘ ਡਿੱਖ, ਗੁਰਚਰਨ ਸਿੰਘ ਬੀਐਸਐਨਐਲ, ਬਲਵੀਰ ਸਿੰਘ, ਗਿਆਨ ਸਿੰਘ, ਸੁਰਜੀਤ ਸਿੰਘ, ਰੂਪ ਸਿੰਘ, ਅਜੀਤ ਸਿੰਘ ਗੱਬਰ, ਪਰਮਜੀਤ ਸਿੰਘ ਵਿੱਕੀ, ਤਰਲੋਕ ਸਿੰਘ, ਮੱਖਣ ਸਿੰਘ ਤੋਂ ਇਲਾਵਾ ਸਾਰੇ ਆਗੂ ਮੌਜੂਦ ਸਨ | ਮਾਸਟਰ ਮਾਨ ਸਿੰਘ ਨੇ ਪਹੁੰਚੀਆਂ ਸੰਗਤਾਂ, ਮੈਂਬਰਾਂ ਅਤੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪੰਥ ਦੀ ਹਮੇਸ਼ਾ ਚੜ੍ਹਦੀ ਕਲਾ ਦੀ ਅਰਦਾਸ ਕੀਤੀ |

ਪਿਛਲੀ ਖ਼ਬਰ ਭਾਕਿਯੂ (ਕਾਦੀਆਂ) ਵਲੋਂ ਸਹਿਕਾਰੀ ਬੈਂਕ ਅੱਗੇ ਰੋਸ ਧਰਨਾ 12 ਨੂੰ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੱਧੂ ਵਲੋਂ ਪਿੰਡ ਗੁਰੂਸਰ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।