17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਅਤੇ ਕੁਲ ਹਿੰਦ ਕਿਸਾਨ ਸਭਾ ਨੇ ਕੇਂਦਰ ਅਤੇ ਗਵਰਨਰ ਪੰਜਾਬ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 17-05-2026
ਗੋਨਿਆਣਾ, 16 ਮਈ (ਲਛਮਣ ਦਾਸ ਗਰਗ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਉਗਰਾਹਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਅੱਜ ਗੋਨਿਆਣਾ ਮੰਡੀ ਵਿਖੇ ਪੰਜਾਬ ਦੇ ਗਵਰਨਰ ਅਤੇ ਬੀਜੇਪੀ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਸਮੇਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੱੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਅਤੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੂੰਬਾ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਸ਼ਾਂਤੀ ਪੂਰਨ ਤਰੀਕੇ ਨਾਲ ਮਾਰਚ ਕਰ ਰਹੇ ਸਨ | ਉਨ੍ਹਾਂ ਉੱਪਰ ਲਾਠੀ ਚਾਰਜ ਕੀਤਾ ਗਿਆ, ਜਿਸ ਵਿਚ ਬਹੁਤ ਸਾਰੇ ਆਗੂ ਅਤੇ ਵਰਕਰ ਜ਼ਖਮੀ ਹੋ ਗਏ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਮੁੜ ਤੋਂ ਰਿਪੇਰੀਅਨ ਸਿਧਾਂਤ ਦੇ ਆਧਾਰ 'ਤੇ ਕੀਤੀ ਜਾਵੇ ਅਤੇ ਪੰਜਾਬ ਦੇ ਸਾਰੇ ਡੈਮਾਂ ਦਾ ਕੰਟਰੋਲ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਵੇ ਅਤੇ ਕਿਸਾਨੀ ਦੀਆਂ ਮੰਗਾਂ ਮੰਨੀਆਂ ਜਾਣ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕ ਕੇਂਦਰ ਕੋਲੋਂ ਪ੍ਰਾਪਤ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ | ਆਗੂਆਂ ਨੇ ਕਿਹਾ ਕਿ 21 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਕਰਕੇ ਇਨ੍ਹਾਂ ਮੰਗਾਂ ਤਹਿਤ ਅਗਲੇ ਸੰਘਰਸ਼ ਦਾ ਐਲਾਨ ਕਰੇਗਾ | ਇਸ ਸਮੇਂ ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ, ਜਗਸੀਰ ਸਿੰਘ ਚਹਿਲ, ਰਜਿੰਦਰ ਸਿੰਘ ਬਲਾਹੜ ਮਹਿਮਾ, ਚੰਦਰ ਸ਼ਰਮਾ, ਮਾਸਟਰ ਸੇਵਕ ਸਿੰਘ ਅਤੇ ਬਹੁਤ ਸਾਰੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੋਨੇ 'ਤੇ ਕਸਟਮ ਡਿਊਟੀ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕੀਤੇ ਜਾਣ 'ਤੇ ਸਵਰਨਕਾਰ ਨਿਰਾਸ਼- ਜੌੜਾ <br/> ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਵਲੋਂ ਅਰਥੀ ਫੂਕ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।