17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਉਮੀਦਵਾਰ ਵਿਰੋਧੀ ਨਾ ਹੋਣ 'ਤੇ ਬਿਨਾਂ ਮੁਕਾਬਲੇ ਕੌਂਸਲਰ ਬਣੇ <br/>

ਅਜੀਤ ਡੈਸਕ 17-05-2026
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਕਾਮਯਾਬੀ ਮਿਲੀ ਜਦੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਦੇ ਜੱਦੀ ਪਿੰਡ ਕੋਠਾਗੁਰੂ ਦੀ ਨਗਰ ਪੰਚਾਇਤ ਚੋਣ ਵਿਚ ਵਾਰਡ ਨੰਬਰ 5 ਤੋਂ ਪਾਰਟੀ ਦੀ ਉਮੀਦਵਾਰ ਅੰਮਿ੍ਤਪਾਲ ਕੌਰ ਬਿਨ੍ਹਾਂ ਮੁਕਾਬਲੇ ਕੌਂਸਲਰ ਚੁਣੇ ਗਏ¢ ਅੰਮਿ੍ਤਪਾਲ ਕੌਰ ਦੇ ਵਿਰੋਧ ਵਿਚ ਕਿਸੇ ਵੀ ਉਮੀਦਵਾਰ ਵਲੋਂ ਪੇਪਰ ਦਾਖਲ ਨਾ ਕਰਵਾਉਣ ਕਾਰਨ ਉਨ੍ਹਾਂ ਦੀ ਜਿੱਤ ਨਿਸ਼ਚਿਤ ਹੋ ਗਈ¢ ਪਿੰਡ ਕੋਠਾ ਗੁਰੂ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ¢ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਲੋਕਾਂ ਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਕਾਜ 'ਤੇ ਭਰੋਸਾ ਕਰਾਰ ਦਿੱਤਾ¢ ਭੱਲਾ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇਕ ਵਾਰਡ ਦੀ ਜਿੱਤ ਨਹੀਂ, ਸਗੋਂ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ ¢ ਬਿਨ੍ਹਾਂ ਮੁਕਾਬਲੇ ਚੁਣੇ ਜਾਣ 'ਤੇ ਅੰਮਿ੍ਤਪਾਲ ਕੌਰ ਨੇ ਪਿੰਡ ਵਾਸੀਆਂ ਅਤੇ ਚੇਅਰਮੈਨ ਜਤਿੰਦਰ ਭੱਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ¢ ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ¢ ਵਿਧਾਇਕ ਬਲਕਾਰ ਸਿੱਧੂ ਨੇ ਮੌਕੇ 'ਤੇ ਪਹੁੰਚ ਕੇ ਬਿਨ੍ਹਾਂ ਮੁਕਾਬਲਾ ਕੌਂਸਲਰ ਚੁਣੀ ਗਈ ਅੰਮਿ੍੍ਰਤਪਾਲ ਕੌਰ ਨੂੰ ਵਧਾਈ ਦਿੱਤੀ¢

ਪਿਛਲੀ ਖ਼ਬਰ ਨਗਰ ਪੰਚਾਇਤ ਚੋਣ ਲਈ 'ਆਪ' ਵਲੋਂ 11 'ਚੋਂ 4 ਵਾਰਡਾਂ 'ਤੇ ਉਮੀਦਵਾਰਾਂ ਦੇ ਪੇਪਰ ਦਾਖਲ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਨਗਰ ਪੰਚਾਇਤ ਲਹਿਰਾ ਮੁਹੱਬਤ ਦੀ ਚੋਣ ਲਈ ਨਾਮਜ਼ਦਗੀ ਪੇਪਰ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।