18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨਾਂ 'ਤੇ ਲਾਠੀਚਾਰਜ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਅਤੇ ਰਾਜਪਾਲ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 17-05-2026
ਭੁੱੱਚੋ ਮੰਡੀ, 16 ਮਈ (ਪਰਵਿੰਦਰ ਸਿੰਘ ਜੌੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੀਤੇ ਕੱਲ੍ਹ ਚੰਡੀਗੜ੍ਹ ਵਿਚ ਪਾਣੀਆਂ ਦੇ ਮਸਲੇ 'ਤੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕੀਤਾ ਗਿਆ ਸੀ, ਦੇ ਰੋਸ ਵਜੋਂ ਭੁੱਚੋ ਮੰਡੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਦੇ ਪੁਤਲੇ ਫੂਕੇ ਗਏ ¢ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਆਗੂ ਜਗਜੀਤ ਸਿੰਘ ਅਤੇ ਸਿਮਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਗੁਰਦਾਸ ਸਿੰਘ ਨੇ ਸਾਂਝੇ ਤੌਰ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਸੱਤਾ 'ਤੇ ਹਕੂਮਤਾਂ ਹਰ ਰੋਜ਼ ਜਮਹੂਰੀਅਤ ਦਾ ਹੋਕਾ ਦਿੰਦੀਆਂ ਹਨ ਕਿ ਭਾਰਤ ਇਕ ਜਮਹੂਰੀਅਤ ਦੇਸ਼ ਹੈ, ਇਥੇ ਹਰ ਇਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ, ਪਰ ਦੂਜੇ ਪਾਸੇ ਜਦੋਂ ਕਿਰਤੀ ਲੋਕ ਆਪਣੀ ਗੱਲ ਕਹਿਣ ਲਈ ਇਕੱਠੇ ਹੁੰਦੇ ਹਨ ਤਾਂ ਇੱਥੇ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਡਾਂਗਾਂ ਨਾਲ ਕੁੱਟਿਆ ਜਾਂਦਾ ਹੈ¢ ਇਸੇ ਤਰ੍ਹਾਂ ਜਦੋਂ ਕੱਲ੍ਹ ਪਾਣੀਆਂ ਦੇ ਮਸਲੇ 'ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਚੰਡੀਗੜ੍ਹ ਪੁਲਿਸ ਵਲੋਂ ਪਾਣੀਆਂ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਸੁੱਟੇ ਗਏ¢ ਜਿਸ ਦੇ ਵਿਰੋਧ ਵਿਚ ਸਾਰੇ ਪੰਜਾਬ ਵਿਚ ਅਰਥੀਆਂ ਸਾੜੀਆਂ ਗਈਆਂ ¢ ਇਸ ਮੌਕੇ ਨਛੱਤਰ ਸਿੰਘ, ਪੱਪੀ ਸਿੰਘ ਅਤੇ ਕਿਸਾਨਾਂ ਦਾ ਇਕੱਠ ਮੌਜੂਦ ਸੀ¢

ਪਿਛਲੀ ਖ਼ਬਰ ਭਾਜਪਾ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ <br/> ਅਗਲੀ ਖ਼ਬਰ ਗੋਲੀਬਾਰੀ 'ਚ ਜ਼ਖਮੀ ਹੋਏ ਅਕਾਲੀ ਵਰਕਰ ਨਿਰਮਲ ਸਿੰਘ ਟੀਟੂ ਦੀ ਇਲਾਜ ਦੌਰਾਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।