18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਪੰਚਾਇਤ ਮਹਿਰਾਜ ਵਿਖੇ 83 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ <br/>

ਅਜੀਤ ਡੈਸਕ 17-05-2026
ਮਹਿਰਾਜ, 16 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਰ.ਓ. ਅੰਮਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਪੰਚਾਇਤ ਮਹਿਰਾਜ ਵਿਖੇ ਕੁੱਲ 83 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ¢ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ ¢ ਉਨ੍ਹਾਂ ਅਪੀਲ ਕੀਤੀ ਕਿ ਚੋਣਾਂ ਦੌਰਾਨ ਸਾਰੇ ਉਮੀਦਵਾਰ ਅਤੇ ਸਮਰਥਕ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ¢ ਅੰਮਿ੍ਤਪਾਲ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਨਾਲ ਵੀ ਕੋਈ ਧੱਕੇਸ਼ਾਹੀ ਜਾਂ ਅਣਚਾਹੀ ਘਟਨਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਭਾਗੀਦਾਰ ਬਣਨ¢ ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਹਰ ਕੰਮ ਨੂੰ ਨਿਯਮਾਂ ਅਨੁਸਾਰ ਪੂਰੀ ਇਮਾਨਦਾਰੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ ਤਾਂ ਜੋ ਚੋਣ ਪ੍ਰਕਿਰਿਆ ਦÏਰਾਨ ਪੂਰੀ ਪਾਰਦਰਸ਼ਤਾ ਬਣੀ ਰਹੇ¢ ਇਸ ਮÏਕੇ ਅਧਿਕਾਰੀ ਹਰਮੀਤ ਸਿੰਘ ਹਾਜ਼ਰ ਸਨ¢

ਪਿਛਲੀ ਖ਼ਬਰ ਨਗਰ ਨਿਗਮ ਸਮੇਤ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਖ਼ਤਮ <br/>... ਅਗਲੀ ਖ਼ਬਰ ਭਾਜਪਾ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।