19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਬਾਰੇ ਕੀਤਾ ਜਾਗਰੂਕ <br/>

ਅਜੀਤ ਡੈਸਕ 17-05-2026
ਮਹਿਰਾਜ, 16 ਮਈ (ਸੁਖਪਾਲ ਮਹਿਰਾਜ)-ਰਾਸ਼ਟਰੀ ਡੇਂਗੂ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਦੇ ਕਾਰਨ, ਲੱਛਣਾਂ ਅਤੇ ਬਚਾਅ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਹਤ ਕਰਮੀ ਜਗਦੀਸ਼ ਸਿੰਘ ਗਿੱਲ, ਤਰਸੇਮ ਸਿੰਘ ਅਤੇ ਹਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮੱਛਰਾਂ ਤੋਂ ਬਚਾਅ ਲਈ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀਆਂ ਦੀ ਵਰਤੋਂ ਕਰਨ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਉਪਾਅ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਡੇਂਗੂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਬਧ ਹੈ | ਇਸ ਮੌਕੇ ਕਰੀਅਰ ਗਾਈਡੈਂਸ ਐਂਡ ਕੌਂਸਲਿੰਗ ਕੌਂਸਲਰ ਰਜਿੰਦਰ ਕੁਮਾਰ, ਅਧਿਆਪਕ ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਬੀਰ ਸਿੰਘ, ਗੁਰਸੇਵਕ ਸਿੰਘ, ਕਿਰਨਦੀਪ ਸਿੰਘ, ਜਸਪਾਲ ਸਿੰਘ, ਬੂਟਾ ਸਿੰਘ ਕੈਂਪਸ ਮੈਨੇਜਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਅਗਲੀ ਖ਼ਬਰ ਲੈਪਟਾਪ ਚੋਰੀ ਕਰਨ ਦੇ ਮਾਮਲੇ 'ਚ ਦੋ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।