20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਮੌੜ ਲਈ ਭਾਜਪਾ ਦੇ 15 ਉਮੀਦਵਾਰਾਂ ਨੇ ਨਾਮਜਦਗੀਆਂ ਦਾਖਲ ਕੀਤੀਆਂ <br/>

ਅਜੀਤ ਡੈਸਕ 17-05-2026
ਮੌੜ ਮੰਡੀ, 16 ਮਈ (ਗੁਰਜੀਤ ਸਿੰਘ ਕਮਾਲੂ)- ਨਗਰ ਕੌਂਸਲ ਮੌੜ ਦੀਆਂ ਹੋ ਰਹੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵੀ ਬਹੁਤ ਉਤਸ਼ਾਹ ਨਾਲ ਭਾਗ ਲੈ ਰਹੀ ਹੈ | ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅਖੀਰਲੇ ਦਿਨ ਬੀ.ਜੇ.ਪੀ. ਵਲੋਂ 17 ਵਾਰਡ ਵਿਚੋਂ 15 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕੀਤੇ ਹਨ | ਹਲਕਾ ਮੌੜ ਦੇ ਕਨਵੀਨਰ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਵੱਡੇ ਪੱਧਰ ਤੇ ਹਿੱਸਾ ਲੈ ਰਹੀ ਹੈ ਜਿਸ ਨੂੰ ਲੈ ਕੇ ਪਾਰਟੀ ਦੇ ਉਮੀਦਵਾਰਾਂ ਅਤੇ ਵੋਟਰਾਂ ਵਿਚ ਵੀ ਬਹੁਤ ਜਿਆਦਾ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਮੌੜ ਮੰਡੀ ਦੇ 17 ਵਾਰਡਾਂ ਵਿਚੋਂ 15 ਵਾਰਡਾਂ ਉੱਪਰ ਉਨ੍ਹਾਂ ਦੇ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ | ਉਨ੍ਹਾਂ ਕਿਹਾ ਕਿ ਇੰਨ੍ਹਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਉਮੀਦਵਾਰ ਸਫਲਤਾ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਕੇਂਦਰ ਸਰਕਾਰ ਦੀਆ ਲੋਕਾਂ ਲਈ ਚਲਾਈਆਂ ਜਰ ਰਹੀਆਂ ਯੋਜਨਾਵਾਂ ਪ੍ਰਤੀ ਬਹੁਤ ਜਿਆਦਾ ਉਤਸ਼ਾਹ ਹੈ ਤੇ ਲੱਖਾਂ ਲੋਕ ਇੰਨ੍ਹਾਂ ਦਾ ਫਾਇਦਾ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ |

ਪਿਛਲੀ ਖ਼ਬਰ ਨਗਰ ਪੰਚਾਇਤ ਦੇ 11 ਵਾਰਡਾਂ ਲਈ 45 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ <br/> ਸਭ ਤੋਂ ਜ਼ਿਆਦਾ 23 ਆਜ਼ਾਦ, 'ਆਪ'... ਅਗਲੀ ਖ਼ਬਰ ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ 1118 ਨਾਮਜ਼ਦਗੀਆਂ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।