20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੇਂਦਰ ਸਰਕਾਰ ਅਤੇ ਲੈਂਡ ਮਾਰਗੇਜ਼ ਬੈਂਕਾਂ ਦੀ ਧੱਕੇਸ਼ਾਹੀ ਖਿਲਾਫ ਕਿਸਾਨ ਸੜਕ 'ਤੇ ਉੱਤਰੇ <br/>

ਬਠਿੰਡਾ 'ਚ ਭਾਕਿਯੂ ਸਿੱਧੂਪੁਰ ਦੇ ਝੰਡੇ ਹੇਠਾਂ ਰੋਸ ਮਾਰਚ ਕਰਦੇ ਹੋਏ ਕਿਸਾਨ | ਤਸਵੀਰ: ਲਵਲੀ <br/> 17-05-2026
ਬਠਿੰਡਾ, 16 ਮਈ (ਸੱਤਪਾਲ ਸਿੰਘ ਸਿਵੀਆਂ)- ਕੇਂਦਰ ਸਰਕਾਰ ਅਤੇ ਪੰਜਾਬ ਦੀਆਂ ਲੈਂਡ ਮਾਰਗੇਜ਼ ਬੈਂਕਾਂ ਦੀ ਧੱਕੇਸ਼ਾਹੀ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਠਿੰਡਾ 'ਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਤੇ ਉਪਰੰਤ ਸਥਾਨਕ ਬੱਸ ਅੱਡੇ ਸਾਹਮਣੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ | ਇਸ ਤੋਂ ਪਹਿਲਾਂ ਕਿਸਾਨ ਭਾਕਿਯੂ ਸਿੱਧੂਪੁਰ ਦੇ ਸਥਾਨਕ ਲੈਂਡ ਮਾਰਗੇਜ਼ ਬੈਂਕ ਮੂਹਰੇ ਚੱਲ ਰਹੇ ਪੱਕੇ ਮੋਰਚੇ 'ਚ ਇਕੱਤਰ ਹੋਏ, ਜਿੱਥੇ ਧਰਨਾ ਪ੍ਰਦਰਸ਼ਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਤੇ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਕਿਸਾਨ ਸ਼ਾਹੂਕਾਰਾਂ ਤੋਂ ਬਚਣ ਲਈ ਸਹਿਕਾਰੀ ਬੈਂਕਾਂ ਤੋਂ ਆਪਣੀ ਫ਼ਸਲ ਪਾਲਣ ਲਈ ਕਰਜ਼ਾ ਲੈ ਕੇ ਖੇਤੀਬਾੜੀ ਕਰਦਾ ਹੈ ਪਰ ਸੂਬੇ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੇ ਅਦਾਰੇ ਲੈਂਡ ਮੋਰਗੇਜ ਬੈਂਕਾਂ ਵਲੋਂ ਪੈਸੇ ਵਾਪਸ ਕਰ ਚੁੱਕੇ ਕਿਸਾਨਾਂ ਦੀ ਜ਼ਮੀਨ ਦੀ ਫ਼ਰਦ ਵਿਚ ਆੜ ਰਹਿਣ ਦੀਆਂ ਐਂਟਰੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਤੋਂ ਲਏ ਖਾਲੀ ਚੈੱਕਾਂ ਨੂੰ ਅਦਾਲਤ ਵਿਚ ਲਗਾ ਕੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਕਾਰਨ ਪਿੰਡ ਹਰੀ ਨੌਂ ਦੇ ਦੋ ਸਕੇਂ ਕਿਸਾਨ ਭਰਾ ਖ਼ੁਦਕੁਸ਼ੀ ਕਰ ਗਏ ਸਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ 30 ਮਾਰਚ ਤੋਂ ਲੈਂਡ ਮਾਰਗੇਜ ਬੈਂਕ ਫ਼ਰੀਦਕੋਟ ਮੂਹਰੇ ਪੱਕਾ ਮੋਰਚਾ ਚੱਲ ਰਿਹਾ ਹੈ ਤੇ ਹੁਣ 11 ਮਈ ਤੋਂ ਕਿਸਾਨਾਂ ਨੇ 10 ਜ਼ਿਲਿ੍ਹਆਂ 'ਚ ਇਹ ਬੈਂਕ ਘੇਰੇ ਹੋਏ ਹਨ ਪਰ ਮੁੱਖ ਮੰਤਰੀ ਅਤੇ ਸਰਕਾਰ ਨੇ ਚੁੱਪ-ਧਾਰੀ ਹੋਈ ਹੈ | ਇਸੇ ਤਰ੍ਹਾਂ ਕੇਂਦਰ ਸਰਕਾਰ ਦੀ ਨੀਤੀ ਕਿਸਾਨਾਂ ਨੂੰ ਮਾਰਨ ਵਾਲੀ ਹੈ, ਜਿਸ ਤਹਿਤ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੇ ਅਨੁਸਾਰ ਫ਼ਸਲਾਂ ਦੇ ਭਾਅ ਅਤੇ ਐਮ.ਐਸ.ਪੀ. ਦਾ ਗਾਰੰਟੀ ਕਾਨੂੰਨ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਕਿਸਾਨ ਮਾਰੂ ਫ਼ੈਸਲੇ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦੇਵਾਂਗੇ ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਔਰਤਾਂ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਤੇ ਨਗਰ ਪੰਚਾਇਤ ਕੋਟਸ਼ਮੀਰ 'ਚ ਆਖ਼ਰੀ ਦਿਨ ਨਾਮਜ਼ਦਗੀਆਂ ਦਾਖ਼ਲ <br/> ਅਗਲੀ ਖ਼ਬਰ ਨਗਰ ਪੰਚਾਇਤ ਦੇ 11 ਵਾਰਡਾਂ ਲਈ 45 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ <br/> ਸਭ ਤੋਂ ਜ਼ਿਆਦਾ 23 ਆਜ਼ਾਦ, 'ਆਪ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।