17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿਲਵਰ ਓਕਸ ਗਲੋਬਲ ਸਕੂਲ 'ਚ ਗਣਿਤ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਇਜਲਾਸ ਆਯੋਜਿਤ

ਅਜੀਤ ਡੈਸਕ 23-05-2026
ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਗਲੋਬਲ ਸਕੂਲ, ਡੱਬਵਾਲੀ ਰੋਡ ਬਠਿੰਡਾ ਵਿਚ ਗਣਿਤ ਅਧਿਆਪਕਾਂ ਲਈ ਇਕ ਵਿਸ਼ੇਸ਼ ਸਿਖਲਾਈ ਇਜਲਾਸ ਦਾ ਆਯੋਜਨ ਕੀਤਾ ਗਿਆ¢ 'ਐਕਟਿਵ ਮੈਥ ਲਰਨਿੰਗ ਸਟ੍ਰੈਟਜੀਜ਼' ਵਿਸ਼ੇ ਹੇਠ ਕਰਵਾਏ ਗਏ ਇਸ ਇਜਲਾਸ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਗਣਿਤ ਅਧਿਆਪਨ ਦੀਆਂ ਨਵੀਆਂ ਅਤੇ ਦਿਲਚਸਪ ਤਕਨੀਕਾਂ ਤੋਂ ਜਾਣੂ ਕਰਵਾਉਣਾ ਸੀ, ਤਾਂ ਜੋ ਵਿਦਿਆਰਥੀਆਂ ਵਿਚ ਗਣਿਤ ਪ੍ਰਤੀ ਰੁਚੀ ਅਤੇ ਸਮਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ¢ ਇਹ ਇਜਲਾਸ ਸਿਖਲਾਈ ਮਾਹਿਰ 'ਸਯਦ ਐਫ. ਸਤਰ ਵਲੋਂ ਸੰਚਾਲਿਕ ਕੀਤਾ ਗਿਆ¢ ਸਕੂਲ ਪਹੁੰਚਣ 'ਤੇ ਸਕੂਲ ਪਿ੍ੰਸੀਪਲ ਰਵਿੰਦਰ ਸਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਸ਼ਮ੍ਹਾ ਰੌਸ਼ਨ ਕਰਕੇ ਇਜਲਾਸ ਦੀ ਸ਼ੁਰੂਆਤ ਕੀਤੀ ਗਈ¢ ਸਿਖਲਾਈ ਮਾਹਿਰ ਵਲੋਂ ਅਧਿਆਪਕਾਂ ਨੂੰ ਸਰਗਰਮ ਸਿਖਲਾਈ (ਐਕਟਿਵ ਲਰਨਿੰਗ) ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਜਮਾਤ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਲਈ ਕਈ ਪ੍ਰਯੋਗਾਤਮਿਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ¢ ਉਨ੍ਹਾਂ ਨੇ ਦੱਸਿਆ ਕਿ ਖੇਡਾਂ, ਸਮੂਹ ਗਤੀਵਿਧੀਆਂ ਅਤੇ ਰਚਨਾਤਮਿਕ ਤਰੀਕਿਆਂ ਰਾਹੀਂ ਗਣਿਤ ਨੂੰ ਆਸਾਨ ਅਤੇ ਦਿਲਚਸਪ ਬਣਾਇਆ ਜਾ ਸਕਦਾ ਹੈ¢ ਇਸ ਟ੍ਰੇਨਿੰਗ ਵਿਚ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਨੂੰ ਨਿਖਾਰਨ ਲਈ ਮਹੱਤਵਪੂਰਨ ਵਿਚਾਰ ਅਤੇ ਅਧਿਆਪਨ ਤਰੀਕੇ ਸਾਂਝੇ ਕੀਤੇ ਗਏ¢ ਸਿਖਲਾਈ ਇਜਲਾਸ ਵਿਚ ਸ਼ਾਮਿਲ ਅਧਿਆਪਕਾਂ ਨੇ ਵੀ ਇਸ ਇਜਲਾਸ ਨੂੰ ਬਹੁਤ ਲਾਭਦਾਇਕ ਅਤੇ ਪ੍ਰੇਰਨਾਦਾਇਕ ਦੱਸਿਆ¢
ਪਿਛਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਕਰਮਜੀਤ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਗਲੀ ਖ਼ਬਰ ਫ਼ਤਹਿ ਗਰੁੱਪ ਵਲੋਂ 819 ਮੈਰੀਟੋਰੀਅਸ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।