17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਕਾਲੀ ਦਲ ਦੇ ਉਮੀਦਵਾਰ ਕਰਮਜੀਤ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 23-05-2026
ਲਹਿਰਾ ਮੁਹੱਬਤ, 22 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ.-9 'ਚੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚੋਣ ਲੜ ਰਹੇ ਉਮੀਦਵਾਰ ਕਰਮਜੀਤ ਕੌਰ ਪਤਨੀ ਇਕਬਾਲ ਸਿੰਘ ਖ਼ਾਲਸਾ ਦੇ ਹੱਕ ਉਨ੍ਹਾਂ ਦੇ ਸਮਰਥਕਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਇਕਬਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਲੋਕ ਸੇਵਾ ਲਈ ਚੋਣ ਲੜ ਰਹੇ ਹਾਂ, ਜਦੋਂ ਕਿ ਪਰਿਵਾਰ ਟਕਸਾਲੀ ਅਕਾਲੀ ਹੈ | ਜੋ ਅਕਾਲੀ ਦਲ ਵਲੋਂ ਚੋਣ ਮੈਦਾਨ ਵਿਚ ਡਟੇ ਹੋਏ ਹਨ | ਸਮੇਤ ਵੱਡੀ ਗਿਣਤੀ ਵਿਚ ਸਮਰੱਥਕ ਹਾਜ਼ਰ ਸਨ | ਇਸ ਮੌਕੇ ਸਾਬਕਾ ਸਰਪੰਚ ਨਛੱਤਰ ਸਿੰਘ ਸੀਨੀਅਰ ਅਕਾਲੀ ਆਗੂ, ਜੱਥੇਦਾਰ ਸੁਖਪਾਲ ਸਿੰਘ ਸੁੱਖੀ, ਹਰਕਰਨ ਸਿੰਘ ਯੂਥ ਆਗੂ, ਸੁਖਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਪਾਲ ਸਿੰਘ ਕਾਕਾ, ਕਾਕਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਸਮੇਤ ਔਰਤਾਂ ਤੇ ਨੌਜਵਾਨ ਸਮਰੱਥਕ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮੁਫ਼ਤ ਵਿੱਦਿਆ ਯੋਜਨਾ ਤਹਿਤ ਕਾਊਾਸਲਿੰਗ ਆਯੋਜਿਤ ਅਗਲੀ ਖ਼ਬਰ ਸਿਲਵਰ ਓਕਸ ਗਲੋਬਲ ਸਕੂਲ 'ਚ ਗਣਿਤ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਇਜਲਾਸ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।