17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਥਰਮਲ ਲਹਿਰਾ ਦੇ ਟੈਕਨੀਕਲ ਸਰਵਿਸ ਯੂਨੀਅਨ ਮੁਲਾਮਜ਼ਾਂ ਦੀਆਂ ਮੰਗਾਂ ਤੇ ਮਸਲਿਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 23-05-2026
ਲਹਿਰਾ ਮੁਹੱਬਤ, 22 ਮਈ (ਸੁਖਪਾਲ ਸਿੰਘ ਸੁੱਖੀ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਅਹਿਮ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਮੰਗਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜਥੇਬੰਦੀ ਆਗੂਆਂ ਨੇ ਕਿਹਾ ਕਿ ਸਰਕਾਰ ਚਾਰ ਲੇਬਰ ਕੋਡ ਕੇਂਦਰ ਸਰਕਾਰ ਵਾਪਸ ਕਰੇ, 2004 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨਿਯਮ 1972 ਅਨੁਸਾਰ ਬਹਾਲ ਕਰਨ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਲਈ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 18 ਫੀਸਦ ਵਾਧਾ ਕਰਨ ਤੇ ਬਣਦਾ ਏਰੀਅਰ ਮੁਲਾਜ਼ਮਾਂ ਨੂੰ ਜਲਦ ਜਾਰੀ ਕਰਨਾ, ਪੇਂਡੂ ਭੱਤਾ ਬਹਾਲ ਕਰਨ, ਘੱਟ ਯੋਗਤਾ ਵਾਲੇ ਸਹਾਇਕ ਲਾਈਨਮੈਨ ਤੋਂ ਲਾਈਨਮੈਨ ਦੀ ਤਰੱਕੀ ਦਾ ਟਾਈਮ ਪੀਰੀਅਡ 4 ਸਾਲ ਕਰਨ ਤੇ ਥਰਮਲ ਪਲਾਂਟ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰਨ, 2004 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, 15 ਜਨਵਰੀ 2015 ਦਾ ਨੋਟੀਫ਼ਿਕੇਸ਼ਨ ਰੱਦ ਕਰਕੇ ਪਰਖ਼ਕਾਲ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਫ਼ਿਕਸ ਕੀਤੀਆਂ ਜਾਣ ਤੇ 3 ਸਾਲਾਂ ਦਾ ਪਰਖ਼ਕਾਲ ਦਾ ਸਮਾਂ ਬੰਦ ਕੀਤਾ ਜਾਵੇ | ਇਸ ਮੌਕੇ ਮੁਲਾਜ਼ਮ ਅਮਰਜੀਤ ਸਿੰਘ ਮੰਗਲੀ ਨੇ ਕਿਹਾ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਸੂਬਾ ਪੱਧਰੀ ਧਰਨੇ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਜੱਥਬੰਦੀ ਦੇ ਪ੍ਰਚਾਰ ਸਕੱਤਰ ਪਿਆਰਾ ਸਿੰਘ, ਮੀਤ ਪ੍ਰਧਾਨ ਜਗਦੀਪ ਸਿੰਘ ਹੰਸ, ਕੈਸ਼ੀਅਰ ਵਰਿੰਦਰ ਸਿੰਘ ਪਰਮਾਰ, ਸਕੱਤਰ ਅੰਤਰ ਸਿੰਘ ਜੇ. ਈ. ਤੇ ਗੁਰਕੀਰਤ ਸਿੰਘ ਕਲਰਕ ਨੇ ਵੀ ਸੰਬੋਧਨ ਕੀਤਾ | ਇਸ ਤੋਂ ਇਲਾਵਾ ਐਮ. ਐਸ. ਯੂ. ਡਵੀਜ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਸਿੱਧੂ, ਰਵੀ ਕੁਮਾਰ ਉੱਚ ਸ਼੍ਰੇਣੀ ਕਲਰਕ, ਤਲਵਿੰਦਰ ਸਿੰਘ ਲਹਿਰਾ ਮੁਹੱਬਤ ਤੇ ਲਵਜੀਤ ਸਿੰਘ ਲਾਈਨਮੈਨ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਾਨੀ ਗੋਇਲ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਅਕਾਲੀ ਦਲ ਦੇ ਸੀਨੀਅਰ ਆਗੂ ਜਸਪਾਲ ਸਿੰਘ ਕੋਟਭਾਰਾ ਦੇ ਪਿਤਾ ਗੁਰਦੇਵ ਸਿੰਘ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।