15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹਰਸਿਮਰਤ ਕੌਰ ਬਾਦਲ ਵਲੋਂ ਨਗਰ ਕੌਂਸਲ ਮੌੜ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ

ਅਜੀਤ ਡੈਸਕ 23-05-2026
ਮੌੜ ਮੰਡੀ, 22 ਮਈ (ਗੁਰਜੀਤ ਸਿੰਘ ਕਮਾਲੂ)-ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਗਰ ਕੌਂਸਲ ਮੌੜ ਦੇ 17 ਵਾਰਡਾਂ ਲਈ ਚੋਣ ਲੜ੍ਹ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਬੀਬਾ ਬਾਦਲ ਵਲੋਂ ਮੌੜ ਖੁਰਦ, ਮੌੜ ਕਲਾਂ ਅਤੇ ਮੌੜ ਸ਼ਹਿਰ ਦੇ ਅੰਦਰ ਵੱਖ-ਵੱਖ ਉਮੀਦਵਾਰਾਂ ਦੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਪਿੰਡਾਂ ਅਤੇ ਸ਼ਹਿਰਾਂ ਦਾ ਜੇਕਰ ਕੋਈ ਵਿਕਾਸ ਕਰ ਸਕਦਾ ਹੈ ਤਾਂ ਉਹ ਸਿਰਫ਼ ਅਤੇ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸ਼ਾਸ਼ਨ ਵਿਚ ਪੰਜਾਬ ਵਿਕਾਸ ਦੀ ਲੀਹ ਤੋਂ ਲਹਿ ਚੁੱਕਾ ਹੈ | ਮੌਜੂਦਾ ਸਰਕਾਰ ਨੇ ਲੋਕਾਂ ਦੇ ਹਿੱਤ ਦਾ ਇਕ ਵੀ ਕੰਮ ਨਹੀਂ ਕੀਤਾ | ਸਗੋਂ ਅਕਾਲੀ ਦਲ ਦੀ ਸਰਕਾਰ ਵਲੋਂ ਚਲਾਈਆਂ ਗਈਆਂ ਯੋਜਨਾਵਾਂ ਨੂੰ ਵੀ ਬੰਦ ਕਰ ਦਿੱਤਾ | ਸਿਰਫ਼ ਮਸ਼ਹੂਰੀਆਂ ਦੇ ਸਿਰ 'ਤੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਅੱਜ ਪੰਜਾਬ ਦੇ ਲੋਕਾਂ ਨੂੰ ਗੈਂਗਸਟਰਾਂ ਦੁਆਰਾ ਡਰਾਇਆ ਜਾ ਰਿਹਾ ਹੈ | ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਕਤਲ ਹੋ ਰਹੇ ਹਨ ਪਰ ਪੰਜਾਬ ਦਾ ਮੁੱਖ ਮੰਤਰੀ ਆਪਣੇ ਸਿਆਸੀ ਆਕਾਵਾਂ ਦੀ ਜੀ ਹਜ਼ੂਰੀ ਵਿਚ ਲੱਗਾ ਹੋਇਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਓ ਤਾਂ ਹੀ ਮੌੜ ਸ਼ਹਿਰ ਦਾ ਵਿਕਾਸ ਹੋਵੇਗਾ ਅਤੇ ਲੋਕਾਂ ਨੂੰ ਸਹੂਲਤਾਂ ਮਿਲਣਗੀਆਂ | ਅਖ਼ੀਰ ਵਿਚ ਜਨਮੇਜਾ ਸਿੰਘ ਸੇਖੋਂ ਨੇ ਸਾਰੇ ਵਰਕਰਾਂ ਆਗੂਆਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ , ਰਾਜਵੰਤ ਸਿੰਘ ਕੋਟਭਾਰਾ, ਰਵੀ ਕੁਮਾਰ ਉੱਭਾ, ਕਿ੍ਸ਼ਨ ਕੁਮਾਰ ਤਾਇਲ, ਮੰਦਰ ਸਿੰਘ ਮੌੜ ਖੁਰਦ, ਮੱਖਣ ਸਿੰਘ ਮੌੜ ਖੁਰਦ, ਅੰਮਿ੍ਤਪਾਲ ਸਿੰਘ ਹਨੀ, ਹਰਜਿੰਦਰ ਸਿੰਘ ਕੱਪੀ, ਗੁਰਬਚਨ ਸਿੰਘ ਬਾਬੇਕਾ, ਸੁਖਚੈਨ ਸਿੰਘ ਸਿੱਧੂ, ਬਿੱਟੂ ਐਮ ਸੀ, ਗੁਰਪ੍ਰੀਤ ਸਿੰਘ ਮੰਟੀ ਤੋਂ ਇਲਾਵਾ ਵੱਖ ਵੱਖ ਵਾਰਡਾਂ ਦੇ ਉਮੀਦਵਾਰ ਗੁਰਜੀਤਪਾਲ ਸਿੰਘ ਗਿੰਨੀ, ਗੁਰਦੀਪ ਸਿੰਘ ਗੱਗੀ, ਕਿਰਨਪਾਲ ਕੌਰ, ਅਮਨਦੀਪ ਕੌਰ, ਲਖਵੀਰ ਸਿੰਘ ਲੱਖੀ, ਸਤਨਾਮ ਕੌਰ, ਨੀਲਮ ਰਾਣੀ, ਅਸ਼ਵਨੀ ਸ਼ਰਮਾ, ਸਿਮਰਜੀਤ ਕੌਰ, ਗੁਰਜੀਤ ਸਿੰਘ, ਵਿੰਦਰ ਕੌਰ, ਤਰਸੇਮ ਸਿੰਘ, ਸਰਬਜੀਤ ਕੌਰ, ਭੀਮ ਸੈਨ, ਵਿੱਕੀ ਕੁਮਾਰ, ਅਨਿਲ ਕੁਮਾਰ ਅਤੇ ਸੰਦੀਪ ਕੌਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੋਨਿਆਣਾ ਮੰਡੀ 'ਚ ਕੁਝ ਸ਼ਰਾਰਤੀ ਅਨਸਰਾਂ ਨੇ ਵਾਰਡ ਨੰਬਰ-8 ਦੇ ਉਮੀਦਵਾਰ ਦੇ ਚੋਣ ਪੋਸਟਰ ਪਾੜੇ ਅਗਲੀ ਖ਼ਬਰ ਨਿਗਮ ਚੋਣਾਂ ਲਈ ਭਾਜਪਾ ਮਹਿਲਾ ਆਗੂ ਵੀਨੂੰ ਗੋਇਲ 5 ਵਾਰਡਾਂ ਦੇ ਕੁਆਰਡੀਨੇਟਰ ਤਾਇਨਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।