15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗਰੀਨ ਸਿਟੀ ਫੇਜ਼-3 'ਚ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ

ਅਜੀਤ ਡੈਸਕ 23-05-2026
ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਰੀਨ ਸਿਟੀ ਫੇਜ਼-3 ਬਠਿੰਡਾ ਵਿਚ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ ਅਤੇ ਗਰੀਨ ਸਿਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਥਰਾਜਵਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 2 ਤੋਂ ਉਮੀਦਵਾਰ ਜਗਸੀਰ ਸਿੰਘ ਸਿਵੀਆਂ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ¢ ਅਕਾਲੀ ਦਲ ਦੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟਰਾਂ ਤੋਂ ਸਮਰਥਨ ਮੰਗਿਆ¢ ਇਸ ਮੌਕੇ ਗਰੀਨ ਸਿਟੀ ਦੇ ਵੋਟਰਾਂ ਨੇ ਭਰੋਸਾ ਦਿਵਾਇਆ ਕਿ ਉਹ ਜਗਸੀਰ ਸਿੰਘ ਸਿਵੀਆ ਦੇ ਨਾਲ ਹਨ ਅਤੇ ਆਉਣ ਵਾਲੀ 26 ਮਈ ਨੂੰ ਉਨ੍ਹਾਂ ਨੂੰ ਕਾਮਯਾਬ ਬਣਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ¢ ਇਸ ਮੌਕੇ ਸੀਨੀਅਰ ਆਗੂ ਨਿਰਮਲ ਸਿੰਘ ਸੰਧੂ, ਬਲਵੀਰ ਸਿੰਘ ਮਿੱਠੜੀ, ਜਸਕਰਨ ਸਿੰਘ ਮਾਨ, ਹਰਦਿਆਲ ਸਿੰਘ ਮਾਨ, ਅਮਰਜੀਤ ਸਿੰਘ ਮਾਨ, ਬਲਕਾਰ ਸਿੰਘ ਗਿੱਲ ਸਮੇਤ ਉਮੀਦਵਾਰ ਖ਼ੁਦ ਅਤੇ ਹੋਰ ਵੱਡੀ ਗਿਣਤੀ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ 'ਆਪ' ਉਮੀਦਵਾਰ ਨੇ ਵਾਰਡ ਨੰਬਰ 21 'ਚ ਚਲਾਈ ਸਫ਼ਾਈ ਮੁਹਿੰਮ ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।