06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੀਫ਼ ਜਸਟਿਸ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ <br/>

ਅਜੀਤ ਡੈਸਕ 24-05-2026
ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ | ਇਸ ਮੌਕੇ ਯੂਨੀਵਰਸਿਟੀ ਵਲੋਂ 1073 ਪੋਸਟ ਗ੍ਰੈਜੂਏਟ ਅਤੇ ਪੀ ਐਚ. ਡੀ. ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ 44 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਵਿਚ ਚਾਂਸਲਰ ਪ੍ਰੋ. ਜਗਬੀਰ ਸਿੰਘ ਅਤੇ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਨੇ ਮੁੱਖ ਮਹਿਮਾਨ ਨਿਆਂਮੂਰਤੀ ਸੂਰਿਆ ਕਾਂਤ, ਭਾਰਤ ਦੇ ਚੀਫ਼ ਜਸਟਿਸ; ਸਤਿਕਾਰਤ ਮਹਿਮਾਨ ਨਿਆਂਮੂਰਤੀ ਸ਼ੀਲ ਨਾਗੂ, ਮੁੱਖ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਨਿਆਂਮੂਰਤੀ ਸੰਦੀਪ ਮੌਦਗਿਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਵਿਸ਼ੇਸ਼ ਮਹਿਮਾਨ ਨਿਆਂਮੂਰਤੀ ਰਮੇਸ਼ ਚੰਦਰ ਡਿਮਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਆਨਲਾਈਨ ਮਾਧਿਅਮ ਰਾਹੀਂ ਸਮਾਰੋਹ ਵਿਚ ਸ਼ਮੂਲੀਅਤ ਕਰਨ 'ਤੇ ਸਵਾਗਤ ਕੀਤਾ | ਯੂਨੀਵਰਸਿਟੀ ਪ੍ਰਸ਼ਾਸਨ ਨੇ ਸਮਾਰੋਹ ਵਿਚ ਵਿਅਕਤੀਗਤ ਤੌਰ 'ਤੇ ਪਹੁੰਚੇ ਸਨਮਾਨਿਤ ਮਹਿਮਾਨ ਭਾਰਤੀ ਤਕਨਾਲੋਜੀ ਸੰਸਥਾ, ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਅਤੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ, ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦਾ ਵੀ ਸਵਾਗਤ ਕੀਤਾ | ਇਸ ਮੌਕੇ ਭਾਰਤ ਦੇ ਚੀਫ਼ ਜਸਟਿਸ ਨੇ ਯੂਨੀਵਰਸਿਟੀ ਦੇ ਕੇਂਦਰੀ ਲਾਇਬ੍ਰੇਰੀ ਭਵਨ ਦਾ ਵੀ ਆਨਲਾਈਨ ਉਦਘਾਟਨ ਕੀਤਾ | 31,410 ਵਰਗ ਫੁੱਟ ਖੇਤਰਫਲ ਵਿਚ ਤਿਆਰ ਕੀਤੇ ਗਏ ਇਸ ਭਵਨ ਦਾ ਨਿਰਮਾਣ ਲਗਭਗ 14.40 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ | ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਭਾਰਤ ਦੇ ਚੀਫ਼ ਜਸਟਿਸ ਨਿਆਂਮੂਰਤੀ ਸੂਰਿਆ ਕਾਂਤ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸੋਨੇ ਦੇ ਤਗ਼ਮਾ ਜੇਤੂਆਂ ਨੂੰ ਵਧਾਈ ਦਿੰਦਿਆਂ ਡਿਗਰੀ ਵੰਡ ਸਮਾਰੋਹ ਨੂੰ ਅਕਾਦਮਿਕ ਉਤਕਿ੍ਸ਼ਟਤਾ ਅਤੇ ਆਧੁਨਿਕ ਭਾਰਤ ਦੀਆਂ ਆਸਾਂ-ਉਮੰਗਾਂ ਦਾ ਉਤਸਵ ਕਰਾਰ ਦਿੱਤਾ | ਵਿਸ਼ੇਸ਼ ਮਹਿਮਾਨ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਡਿਗਰੀ ਵੰਡ ਸਮਾਰੋਹ ਨੂੰ 'ਉਪਲੱਬਧੀਆਂ ਦਾ ਉਤਸਵ' ਕਰਾਰ ਦਿੱਤਾ | ਵਿਸ਼ੇਸ਼ ਮਹਿਮਾਨ ਏਮਜ਼ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਨੇ ਡਿਗਰੀ ਵੰਡ ਸਮਾਰੋਹ ਨੂੰ ਵਿਦਿਆਰਥੀਆਂ ਦੇ ਜੀਵਨ ਦਾ ਮਹੱਤਵਪੂਰਨ ਮੋੜ ਦੱਸਦਿਆਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਜਾਂ ਰੋਜ਼ਗਾਰ ਪ੍ਰਾਪਤ ਕਰਨ ਤੱਕ ਸੀਮਿਤ ਨਹੀਂ, ਸਗੋਂ ਇਹ ਵਿਅਕਤਿਤਵ ਅਤੇ ਮੁੱਲਾਂ ਦੇ ਨਿਰਮਾਣ ਦਾ ਸਾਧਨ ਵੀ ਹੈ | ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਰਤ ਦੇ ਚੀਫ਼ ਜਸਟਿਸ ਦੀ ਮੌਜੂਦਗੀ ਨੂੰ ਮਾਣ ਵਾਲਾ ਪਲ ਦੱਸਿਆ | ਪ੍ਰੋ. ਤਿਵਾਰੀ ਨੇ ਕਿਹਾ ਕਿ ਸੀ.ਯੂ. ਪੰਜਾਬ ਨੇ ਅਧਿਆਪਨ, ਖੋਜ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ, ਜਿਸ ਸਦਕਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੈਂਕਿੰਗਾਂ ਵਿੱਚ ਵੀ ਯੂਨੀਵਰਸਿਟੀ ਨੂੰ ਮਹੱਤਵਪੂਰਨ ਸਥਾਨ ਪ੍ਰਾਪਤ ਹੋਏ ਹਨ | ਆਪਣੇ ਪ੍ਰਧਾਨਗੀ ਭਾਸ਼ਣ 'ਚ ਪ੍ਰੋ. ਜਗਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੇਂ ਵਿਚਾਰਾਂ ਅਤੇ ਆਪਣੇ ਸੁਪਨਿਆਂ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ | ਸਮਾਰੋਹ ਦੀ ਸ਼ੁਰੂਆਤ ਵਿਚ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਯੂਨੀਵਰਸਿਟੀ ਦੇ ਝੰਡੇ ਨਾਲ ਅਕਾਦਮਿਕ ਜਲੂਸ ਦੀ ਅਗਵਾਈ ਕੀਤੀ |
ਡਿਗਰੀਆਂ ਅਤੇ ਸੋਨੇ ਦੇ ਤਗ਼ਮੇ-11ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਯੂਨੀਵਰਸਿਟੀ ਨੇ ਦੇਸ਼-ਵਿਦੇਸ਼ ਦੇ ਵਿਦਿਆਰਥੀਆਂ ਨੂੰ 981 ਪੋਸਟ ਗ੍ਰੈਜੂਏਟ ਅਤੇ 92 ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ | ਇਸ ਦੇ ਨਾਲ ਹੀ 44 ਹੋਣਹਾਰ ਵਿਦਿਆਰਥੀਆਂ ਨੂੰ ਉਤਮ ਅਕਾਦਮਿਕ ਪ੍ਰਦਰਸ਼ਨ ਲਈ ਸੋਨੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਅਕਾਲੀ ਉਮੀਦਵਾਰ ਅਮਨਦੀਪ ਸਿੰਘ ਨੂੰ ਮਿਲ ਰਿਹਾ ਭਾਰੀ ਸਮਰਥਨ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।