06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ, ਪਾਰਟੀਆਂ ਪਿੱਛੇ ਲੜਨਾ ਨਹੀਂ-ਮਾ: ਤੇਜਿੰਦਰ <br/>

ਅਜੀਤ ਡੈਸਕ 24-05-2026
ਰਾਮਾਂ ਮੰਡੀ, 23 ਮਈ (ਤਰਸੇਮ ਸਿੰਗਲਾ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਾਂਤੀ ਨਾਲ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ, ਪ੍ਰੰਤੂ ਪਾਰਟੀਆਂ ਪਿੱਛੇ ਲੱਗ ਕੇ ਆਪਸ ਵਿਚ ਲੜਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਅਧਿਕਾਰ ਲਹਿਰ ਦੇ ਮੈਂਬਰ ਮਾ: ਤੇਜਿੰਦਰ ਸਿੰਘ ਮਾਨਵਾਲਾ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਇਨ੍ਹਾਂ ਨੂੰ ਤਿਉਹਾਰ ਵਾਂਗ ਸ਼ਾਂਤੀਪੂਰਵਕ ਅਤੇ ਭਾਈਚਾਰਕ ਸਾਂਝ ਨਾਲ ਮਨਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਆਪਣੀ ਮਰਜ਼ੀ ਅਤੇ ਸੋਚ ਮੁਤਾਬਕ ਵੋਟ ਪਾਉਣ ਦਾ ਪੂਰਾ ਹੱਕ ਹੈ ਅਤੇ ਕਿਸੇ ਵੀ ਵਿਅਕਤੀ 'ਤੇ ਦਬਾਅ ਬਣਾਉਣਾ ਜਾਂ ਧੱਕੇਸ਼ਾਹੀ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਿਕ ਏਕਤਾ ਬਣਾਈ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਜਾਂ ਤਣਾਅ ਤੋਂ ਦੂਰ ਰਹਿੰਦੇ ਹੋਏ ਲੋਕਤੰਤਰਿਕ ਪ੍ਰਕਿਰਿਆ ਵਿਚ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ | ੇ
23ਬੀਟੀਡੀ05


ਪਿਛਲੀ ਖ਼ਬਰ 748 ਵੋਟਰ ਨਗਰ ਪੰਚਾਇਤ ਚੋਣਾਂ 'ਚ ਵੋਟ ਦੇ ਕੀਮਤੀ ਅਧਿਕਾਰ ਤੋਂ ਸੱਖਣੇ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ 'ਚ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।