07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਲੋਕ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਵੋਟ ਨਾਲ ਦੇਣਗੇ- ਬੀਬੀ ਜਸਵਿੰਦਰ ਕੌਰ <br/>

ਅਜੀਤ ਡੈਸਕ 24-05-2026
ਮਹਿਰਾਜ, 23 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ ¢ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਅÏਰਤਾਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ¢ ਇਸ ਦÏਰਾਨ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਦੀ ਮਾਤਾ ਅਤੇ ਸਾਬਕਾ ਸਰਪੰਚ ਕੁਲਵੀਰ ਸਿੰਘ ਦੀ ਧਰਮ-ਪਤਨੀ ਨੇ ਵੀ ਲੋਕਾਂ ਨਾਲ ਮੁਲਾਕਾਤ ਕਰਕੇ ਸਮਰਥਨ ਦੀ ਅਪੀਲ ਕੀਤੀ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਸਵਿੰਦਰ ਕੌਰ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ¢ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਨਗਰ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਸ਼ਾਹਿਤ ਹਨ¢ ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਦੀ ਪਤਨੀ ਜਸਪਾਲ ਕੌਰ ਅਤੇ ਵਾਰਡ ਨੰਬਰ 12 ਤੋਂ ਉਮੀਦਵਾਰ ਮਨਿੰਦਰ ਮਹਿਰਾਜ ਦੀ ਪਤਨੀ ਗੁਰਜੀਤ ਕੌਰ ਸਾਂਝੇ ਤੌਰ 'ਤੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਕੀਤੀਆਂ ਧੱਕੇਸ਼ਾਹੀਆਂ ਤੋਂ ਲੋਕ ਕਾਫ਼ੀ ਨਾਰਾਜ਼ ਹਨ ਅਤੇ ਸੂਝਵਾਨ ਵੋਟਰ 26 ਮਈ ਨੂੰ ਆਪਣੀ ਵੋਟ ਰਾਹੀਂ ਇਸ ਦਾ ਜਵਾਬ ਦੇਣਗੇ ¢ ਇਸ ਮੌਕੇ ਵੱਡੀ ਗਿਣਤੀ 'ਚ ਔਰਤਾਂ ਹਾਜ਼ਰ ਸਨ¢

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਲੂਕਾ ਵਲੋਂ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ <br/> ਅਗਲੀ ਖ਼ਬਰ ਸੂਬੇ ਦੀਆਂ ਨਿਗਮ ਚੋਣਾਂ 'ਚ ਪੰਜਾਬਣ ਵੋਟਰਾਂ ਬਣਨਗੀਆਂ ਫ਼ੈਸਲਾਕੁੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।