08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਵੀਪ੍ਰੀਤ ਸਿੰਘ ਸਿੱਧੂ ਵਲੋਂ ਸੰਤੋਸ਼ ਕੁਮਾਰ ਖੰਨਾ ਦੇ ਹੱਕ 'ਚ ਚੋਣ ਪ੍ਰਚਾਰ <br/>

ਅਜੀਤ ਡੈਸਕ 24-05-2026
ਰਾਮਾ ਮੰਡੀ, 23 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾਂ ਮੰਡੀ ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੰਤੋਸ਼ ਕੁਮਾਰ ਖੰਨਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਚੋਣ ਜਲਸੇ ਨੂੰ ਸੰਬੋਧਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਲੋਕ ਆਮ ਆਦਮੀ ਸਰਕਾਰ ਤੋਂ ਬਹੁਤ ਔਖੇ ਹਨ ਅਤੇ ਬਦਲਾਅ ਚਾਹੁੰਦੇ ਹਨ ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਦੇ ਦੌਰਾਨ ਰਾਮਾਂ ਮੰਡੀ ਦਾ ਕੋਈ ਵੀ ਵਿਕਾਸ ਲਈ ਕੰਮ ਨਹੀਂ ਕੀਤਾ | ਸ਼ਹਿਰ ਦੀ ਵਿਕਾਸ ਲਈ ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਫ਼ ਸੁਥਰਾ ਪ੍ਰਸ਼ਾਸਨ ਅਤੇ ਸ਼ਹਿਰ ਦਾ ਵਿਕਾਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੰਤੋਸ਼ ਕੁਮਾਰ ਖੰਨਾ ਨੂੰ ਆਉਣ ਵਾਲੀ 26 ਮਈ ਨੂੰ ਚੋਣ ਨਿਸ਼ਾਨ ਤੱਕੜੀ 'ਤੇ ਮੋਹਰ ਲਾ ਕੇ ਭਾਰੀ ਬਹੁਮਤ ਨਾਲ ਜਿਤਾਓ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ | ਇਸ ਮੌਕੇ ਪੀ ਏ ਹਰਤਾਬਲ ਸਿੰਘ ਸੁੱਖੀ ਸਿੱਧੂ, ਗੋਲਡੀ ਮਹੇਸ਼ਵਰੀ, ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ, ਯੂਥ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕੋਟਬਖਤੂ, ਅਮਰਜੀਤ ਸਿੰਘ ਪੱਪੂ ਧਾਲੀਵਾਲ, ਰਸ਼ਵਿੰਦਰ ਸਿੰਘ ਮਾਨ ਬਲਾਕ ਸੰਮਤੀ ਮੈਂਬਰ, ਜਗਦੇਵ ਸਿੰਘ ਕੰਗ ਮਾਨਵਾਲਾ, ਤਰਸੇਮ ਸਿੰਘ ਸਿੱਧੂ ਮਾਨਵਾਲਾ, ਯੂਥ ਪ੍ਰਧਾਨ ਸੁਰਿੰਦਰ ਪਾਲ ਸਿੰਘ ਸਰਾਂ ਸੇਖੂ, ਸੰਦੀਪ ਸਿੰਘ ਸੇਖੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਾਰਡ ਨੰ: 4, 7 ਅਤੇ 8 ਤੋਂ ਸੁਰਜੀਤ ਸਿੰਘ ਅਤੇ ਜਸਵੀਰ ਕੌਰ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਸ਼ਾਲ ਲਹਿਰੀ ਨੇ ਭਖਾਈ ਚੋਣ ਮੁਹਿੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।