12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨੰਨ੍ਹੇ ਡਿਸਕਵਰੀਅਨਜ਼ ਵਿਗਿਆਨੀਆਂ ਨੇ ਕੀਤਾ ਵਿਗਿਆਨਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 24-05-2026
ਲਹਿਰਾ ਮੁਹੱਬਤ, 23 ਮਈ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਚ ਵਿਦਿਆਰਥੀਆਂ ਦੀ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵਾਓ ਸਾਇੰਸ ਐਕਟਿਵਿਟੀ ਦਾ ਉਤਸ਼ਾਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਨੰਨ੍ਹੇ ਵਿਗਿਆਨੀਆਂ ਨੇ ਆਪਣੇ ਵਿਲੱਖਣ ਪ੍ਰਯੋਗਾਂ ਅਤੇ ਆਕਰਸ਼ਕ ਮਾਡਲਾਂ ਰਾਹੀਂ ਵਿਗਿਆਨ ਨੂੰ ਜੀਵੰਤ ਰੂਪ ਵਿਚ ਪੇਸ਼ ਕਰਕੇ ਸਭ ਨੂੰ ਮੋਹ ਲਿਆ | ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਦੇ ਜਟਿਲ ਸਿਧਾਂਤਾਂ ਨੂੰ ਬਹੁਤ ਹੀ ਸੌਖੇ ਅਤੇ ਦਿਲਚਸਪ ਢੰਗ ਨਾਲ ਸਮਝਾਇਆ ਅਤੇ ਇਹ ਸਾਬਿਤ ਕੀਤਾ ਕਿ ਸਿੱਖਿਆ ਕੇਵਲ ਪੁਸਤਕਾਂ ਤੱਕ ਸੀਮਿਤ ਨਹੀਂ, ਸਗੋਂ ਅਨੁਭਵਾਂ ਅਤੇ ਪ੍ਰਯੋਗਾਂ ਨਾਲ ਵੀ ਜੁੜੀ ਹੋਈ ਹੈ | ਛੋਟੇ-ਛੋਟੇ ਵਿਗਿਆਨਕ ਪ੍ਰਯੋਗਾਂ ਰਾਹੀਂ ਵਿਦਿਆਰਥੀਆਂ ਨੇ ਰੋਜ਼ਾਨਾ ਜੀਵਨ ਵਿਚ ਵਿਗਿਆਨ ਦੇ ਮਹੱਤਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ | ਵਿਦਿਆਰਥੀਆਂ ਦੀ ਜਿਗਿਆਸਾ, ਖੋਜ ਦੀ ਭਾਵਨਾ ਅਤੇ ਨਵੀਂ ਸੋਚ ਸਪੱਸ਼ਟ ਤੌਰ 'ਤੇ ਨਜ਼ਰ ਆਈ | ਜਿਸ ਦੀ ਹਾਜ਼ਰ ਅਧਿਆਪਕਾਂ ਅਤੇ ਮਾਪਿਆਂ ਵਲੋਂ ਭਰਪੂਰ ਸ਼ਲਾਘਾ ਕੀਤੀ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਕਾਵਿਆ ਅਸੀਜਾ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਇਹੋ ਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਵਿਗਿਆਨਕ ਦਿ੍ਸ਼ਟੀਕੋਣ, ਸਮੱਸਿਆ ਹੱਲ ਕਰਨ ਦੀ ਯੋਗਤਾ ਅਤੇ ਰਚਨਾਤਮਕ ਸੋਚ ਨੂੰ ਵਿਕਸਿਤ ਕਰਦੀਆਂ ਹਨ | ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਤੱਕ ਸੀਮਿਤ ਨਾ ਰੱਖ ਕੇ ਉਨ੍ਹਾਂ ਨੂੰ ਵਿਵਹਾਰਿਕ ਗਿਆਨ ਅਤੇ ਜੀਵਨ ਕੌਂਸਲਾਂ ਨਾਲ ਵੀ ਸੰਪੰਨ ਬਣਾਉਣਾ ਹੈ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਵੀ ਤਿਆਰ ਕਰਦੀਆਂ ਹਨ | ਇਸ ਪ੍ਰੋਗਰਾਮ ਨੇ ਸਭ ਦੇ ਮਨ ਵਿਚ ਵਿਗਿਆਨ ਪ੍ਰਤੀ ਨਵੀਂ ਊਰਜਾ ਅਤੇ ਉਤਸ਼ਾਹ ਦਾ ਸੰਚਾਰ ਕੀਤਾ |

ਪਿਛਲੀ ਖ਼ਬਰ ਨਿਗਮ ਚੋਣਾਂ 'ਚ ਗੜਬੜ ਹੋਈ ਤਾਂ ਡੀ.ਸੀ. ਤੇ ਐੱਸ.ਐੱਸ.ਪੀ. 'ਤੇ ਹੋਵੇਗੀ ਕਾਰਵਾਈ-ਰਵਨੀਤ ਬਿੱਟੂ <br/> ਅਗਲੀ ਖ਼ਬਰ ਪੀਰਖਾਨਾ ਜਲਾਲ ਵਿਖੇ 20ਵਾਂ ਵਿਸ਼ਾਲ ਸਲਾਨਾ ਭੰਡਾਰਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।