15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਕਾਲੀ ਦਲ ਨੂੰ ਘੇਰਨ ਲਈ ਸਾਰੀਆਂ ਸਿਆਸੀ ਧਿਰਾਂ ਇੱਕਜੁੱਟ ਹੋਈਆਂ- ਜੱਗਾ ਕਲਿਆਣ

ਅਜੀਤ ਡੈਸਕ 24-05-2026

ਲਹਿਰਾ ਮੁਹੱਬਤ, 23 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ 11 ਵਾਰਡਾਂ ਦੇ ਕੌਂਸਲਰਾਂ ਦੀ ਚੋਣ ਲਈ 26 ਮਈ ਨੂੰ ਹੋਣ ਵਾਲੀ ਵੋਟਿੰਗ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 11 ਵਾਰਡਾਂ 'ਚੋਂ 8 ਉਮੀਦਵਾਰ ਆਪਣੇ ਚੋਣ ਨਿਸ਼ਾਨ ਤੱਕੜੀ 'ਤੇ ਚੋਣ ਮੈਦਾਨ ਵਿਚ ਉਤਾਰੇ ਹਨ। ਜਦੋਂ ਕਿ ਮੌਜੂਦਾ ਆਮ ਆਦਮੀ ਸਰਕਾਰ ਦੇ ਹੁਣ 3 ਉਮੀਦਵਾਰ ਪਾਰਟੀ ਚੋਣ ਨਿਸ਼ਾਨ ਝਾੜੂ 'ਤੇ ਚੋਣ ਲੜ ਰਹੇ ਹਨ। ਜਿਸ ਤੋਂ ਬਾਅਦ ਕਾਂਗਰਸ ਦਾ ਕੋਈ ਵੀ ਉਮੀਦਵਾਰ ਪਾਰਟੀ ਦੇ ਨਿਸ਼ਾਨ 'ਤੇ ਚੋਣ ਨਹੀਂ ਲੜ ਰਿਹਾ। ਜਦੋਂ ਕਿ ਸਿਆਸੀ ਪਿੜ ਵਿੱਚ ਮੌਜੂਦਾ ਹਾਲਤਾਂ ਦੀ ਸਥਿਤੀ ਸਾਫ਼ ਹੈ, ਕਈ ਵਾਰਡਾਂ ਵਿਚ ਕਾਂਗਰਸ+ਆਪ ਦੇ ਸਮਰਥਕ ਤੇ ਆਗੂ ਆਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਨਿੱਤਰੇ ਹੋਏ ਹਨ। ਦੂਜੇ ਪਾਸੇ ਸੂਬੇ ਦੀ ਟਕਸਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 8 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਸਰਕਲ ਜਥੇਦਾਰ ਦਲਜੀਤ ਸਿੰਘ ਬਾਬੇ ਤੋਲ੍ਹੇਕਾ ਦੇ ਘਰ ਵਿਸ਼ੇਸ਼ ਮੀਟਿੰਗ ਦੌਰਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਅਕਾਲੀ ਦਲ ਨੂੰ ਸਾਰੀਆਂ ਸਿਆਸੀ ਧਿਰਾਂ ਇਕੱਠੀਆਂ ਹੋ ਕੇ ਘੇਰਨ ਲੱਗੀਆਂ ਹੋਈਆਂ ਹਨ। ਪਰ ਅਕਾਲੀ ਦਲ ਕਦੇ ਵੀ ਨਹੀਂ ਝੁਕਿਆ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਹੱਕਾਂ ਲਈ ਹਿੱਕ ਡਾਹ ਕੇ ਖੜ੍ਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਸਾਰੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਨਛੱਤਰ ਸਿੰਘ ਸਾਬਕਾ ਸਰਪੰਚ, ਸਰਕਲ ਜਥੇਦਾਰ ਸੁਖਪਾਲ ਸਿੰਘ ਸੁੱਖੀ, ਪ੍ਰਕਾਸ਼ ਸਿੰਘ ਕਾਲਾ ਐਸ. ਵਿੰਗ ਆਗੂ ਤੋਂ ਇਲਾਵਾ 8 ਵਾਰਡਾਂ ਦੇ ਉਮੀਦਵਾਰ ਕਰਨੈਲ ਕੌਰ ਪਤਨੀ ਦਲਜੀਤ ਸਿੰਘ ਬਾਬੇ ਤੋਲ੍ਹੇਕਾ ਸਰਕਲ ਜਥੇਦਾਰ, ਮੇਵਾ ਸਿੰਘ ਡਿਪੂ ਹੋਲਡਰ, ਭੁਪਿੰਦਰ ਸਿੰਘ, ਗੁਰਮੀਤ ਕੌਰ ਪਤਨੀ ਗੁਰਸੇਵਕ ਸਿੰਘ, ਗੁਰਤੇਜ਼ ਸਿੰਘ ਗੋਰਾ ਬਸਤੇਕਾ, ਬਲਜੀਤ ਕੌਰ ਪਤਨੀ ਜੀਤ ਸਿੰਘ, ਕਰਮਜੀਤ ਕੌਰ ਪਤਨੀ ਇਕਬਾਲ ਸਿੰਘ, ਗੁਰਭਗਤ ਸਿੰਘ ਸਮੇਤ ਗੁਰਪ੍ਰੀਤ ਸਿੰਘ ਨੰਬਰਦਾਰ ਯੂਨੀਅਨ ਜ਼ਿਲ੍ਹਾ ਜਰਨਲ ਸਕੱਤਰ, ਅਜਾਇਬ ਸਿੰਘ, ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ 31 ਨੂੰ ਬਾਬਾ ਬਕਾਲਾ ਪੰਥਕ ਕਾਨਫਰੰਸ 'ਚ ਸੰਗਤਾਂ ਵਹੀਰਾ ਘੱਤ ਕੇ ਪਹੁੰਚਣ- ਜਥੇ. ਧਨੌਲਾ ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਆਪ ਉਮੀਦਵਾਰ ਪਰਮਵੀਰ ਸਿੰਘ ਵੜੈਚ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।