26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 27-05-2026
ਬਠਿੰਡਾ, 26 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਗੁਰੂ ਨਾਨਕਪੁਰਾ ਇਲਾਕੇ ਦੇ ਛੱਜੂ ਵਾਲਾ ਗੁਰਦੁਆਰੇ ਨੇੜੇ, ਇਕ ਨੌਜਵਾਨ ਨੇ ਆਪਣੇ ਗਲੇ 'ਚ ਫ਼ਾਹਾ ਬੰਨ੍ਹ ਕੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਣ 'ਤੇ ਬੱਸ ਸਟੈਂਡ ਚੌਕੀ ਇੰਚਾਰਜ ਜਸਕਰਨ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਅਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚੇ | ਸਹਾਰਾ ਟੀਮ ਨੇ ਲਟਕਦੇ ਨੌਜਵਾਨ ਨੂੰ ਹੇਠਾਂ ਉਤਾਰਿਆ | ਨੌਜਵਾਨ ਦੀ ਪਛਾਣ ਅੰਮਿ੍ਤਪਾਲ ਸਿੰਘ ਪੁੱਤਰ ਗਗਰ ਸਿੰਘ (20) ਵਾਸੀ ਕਰਤਾਰ ਬਸਤੀ ਵਜੋਂ ਹੋਈ ਹੈ | ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ |
ਪਿਛਲੀ ਖ਼ਬਰ ਮੋਟਰਸਾਈਕਲ ਬਿਜਲੀ ਦੇ ਖੰਭੇ ਨਾਲ ਟਕਰਾਇਆ, ਵਿਅਕਤੀ ਜ਼ਖਮੀ ਅਗਲੀ ਖ਼ਬਰ ਸੰਗਤ ਮੰਡੀ ਵਿਚ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, 88.43 ਫ਼ੀਸਦੀ ਵੋਟਰਾਂ ਨੇ ਵੋਟਾਂ ਪਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।