26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੋਟਰਸਾਈਕਲ ਬਿਜਲੀ ਦੇ ਖੰਭੇ ਨਾਲ ਟਕਰਾਇਆ, ਵਿਅਕਤੀ ਜ਼ਖਮੀ

ਅਜੀਤ ਡੈਸਕ 27-05-2026
ਬਠਿੰਡਾ, 26 ਮਈ (ਅਵਤਾਰ ਸਿੰਘ ਕੈਂਥ)- ਬੀਤੀ ਰਾਤ ਸਥਾਨਕ ਮੁਲਤਾਨੀਆਂ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ | ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ | ਜ਼ਖਮੀ ਮੋਟਰ ਸਾਈਕਲ ਸਵਾਰ ਸ਼ਮਸ਼ੇਰ ਸਿੰਘ ਪੁੱਤਰ ਰੇਸ਼ਮ ਸਿੰਘ (45) ਵਾਸੀ ਬਹਿਮਣ ਦੀਵਾਨਾ ਦਾ ਰਹਿਣ ਵਾਲਾ ਹੈ |
ਪਿਛਲੀ ਖ਼ਬਰ ਨਗਰ ਕੌਂਸਲ ਧਨੌਲਾ ਲਈ 72.04 ਫੀਸਦੀ, ਤਪਾ ਲਈ 81.31 ਫ਼ੀਸਦੀ ਅਤੇ ਭਦੌੜ ਲਈ 79.68 ਫੀਸਦੀ ਵੋਟਿੰਗ ਅਗਲੀ ਖ਼ਬਰ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।