20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 29-05-2026
ਬਠਿੰਡਾ, 28 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ/ਗੰਗਾਨਗਰ ਰੇਲਵੇ ਲਾਈਨ 'ਤੇ ਪਿੰਡ ਬਹਿਮਣ ਦੀਵਾਨਾ ਨੇੜੇ ਇਕ ਵਿਅਕਤੀ ਦੀ ਰੇਲਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਦਾ ਸਿਰ ਪੂਰੀ ਤਰ੍ਹਾਂ ਕੁਚਲਿਆ ਗਿਆ ਸੀ | ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ, ਗੌਤਮ ਗੋਇਲ ਸਹਾਰਾ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ | ਮਿ੍ਤਕ ਦੀ ਲਾਸ਼ ਰੇਲਵੇ ਟਰੈਕ ਦੇ ਨੇੜੇ ਪਈ ਸੀ, ਜਿਸ ਦਾ ਸਿਰ ਕੁਚਲਿਆ ਹੋਇਆ ਸੀ | ਸਹਾਰਾ ਟੀਮ ਨੇ ਜੀ.ਆਰ.ਪੀ. ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਜੀ.ਆਰ.ਪੀ. ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ ਦੀ ਪਹਿਚਾਣ ਘਟਨਾ ਸਥਾਨ ਮੌਕੇ 'ਤੇ ਹੀ ਕੀਤੀ ਗਈ | ਮਿ੍ਤਕ ਦੀ ਪਛਾਣ ਜਗਦੀਪ ਸ਼ਰਮਾ ਪੁੱਤਰ ਕੌਰ ਚੰਦ (45) ਵਾਸੀ ਬਹਿਮਣ ਦੀਵਾਨਾ ਦਾ ਰਹਿਣ ਵਾਲਾ ਵਜੋਂ ਹੋਈ ਹੈ | ਮਿ੍ਤਕ ਕਰਜ਼ੇ ਤੋਂ ਪ੍ਰੇਸ਼ਾਨ ਅਤੇ ਮਾਨਸਿਕ ਤਣਾਅ ਵਿਚ ਰਹਿੰਦਾ ਸੀ | ਮਿ੍ਤਕ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇਕ ਧੀ ਨੂੰ ਛੱਡ ਗਿਆ ਹੈ | ਸਹਾਰਾ ਟੀਮ ਵਲੋਂ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲਿਜਾਇਆ ਗਿਆ |
ਪਿਛਲੀ ਖ਼ਬਰ ਪਿੰਡ ਦੁਸਾਂਝ ਦੇ ਸਭਿਆਚਾਰਕ ਮੇਲੇ 'ਤੇ ਸੰਗੀਤਕਾਰ ਨਿੰਮਾ ਵਿਰਕ ਦਾ ਸਨਮਾਨ ਅਗਲੀ ਖ਼ਬਰ ਘਰ ਵਿਚੋਂ ਸੋਨਾ ਚਾਂਦੀ ਦੇ ਗਹਿਣੇ, ਨਕਦੀ ਅਤੇ ਅਸਲ੍ਹਾ ਚੋਰੀ ਕਰਨ ਵਾਲੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।