29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>

ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੈਟਰੋਲ-ਡੀਜ਼ਲ, ਗੈਸ ਅਤੇ ਸੀ.ਐਨ.ਜੀ. ਦੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਵਲੋਂ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੱਚਰ ਰੇਹੜਿਆਂ 'ਤੇ ਚੜ ਕੇ ਵੱਖਰੇ ਅੰਦਾਜ਼ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਤੇਲ ਤੇ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ¢ ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਅੱਛੇ ਦਿਨ ਲਿਆਉਣ ਦਾ' ਵਾਅਦੇ ਕੀਤਾ ਸੀ ਪਰ ਬੇਤਹਾਸ਼ਾ ਮਹਿੰਗਾਈ ਦੀ ਮਾਰ ਨਾਲ ਆਮ ਇਨਸਾਨ ਮਾਰਿਆ ਜਾ ਰਿਹਾ, ਜਿਸ ਨਾਲ ਹਰ ਵਿਅਕਤੀ 'ਤੇ ਆਰਥਿਕ ਬੋਝ ਵਧਿਆ ਹੈ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਧਨਾਢ ਕੰਪਨੀਆਂ ਦੇ ਹੱਥਾਂ ਵਿਚ ਖੇਡਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਮ ਲੋਕਾਂ ਦਾ ਕੋਈ ਫ਼ਿਕਰ ਨਹੀਂ¢ ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਪਿਛਲੇ 10 ਦਿਨਾਂ ਵਿਚ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ, ਇਸ ਨਾਲ ਆਉਂਦੇ ਦਿਨਾਂ ਵਿਚ ਮਹਿੰਗਾਈ ਹੋਰ ਵਧਦੀ ਹੋਈ ਨਜ਼ਰ ਆਏਗੀ ਕਿਉਂਕਿ ਟਰਾਂਸਪੋਰਟਾਂ, ਦੋਪਈਆ ਵਾਹਨ ਚਾਲਕਾਂ, ਦਿਹਾੜੀਦਾਰ ਵਿਅਕਤੀਆਂ 'ਤੇ ਵੀ ਆਰਥਿਕ ਬੋਝ ਵਧਿਆ ਹੈ, ਜਿਸ ਕਰਕੇ ਕਾਂਗਰਸ ਮੰਗ ਕਰਦੀ ਹੈ ਕਿ ਇਹ ਤੇਲ ਕੀਮਤਾਂ ਰੱਦ ਹੋਣ¢ ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰੀਨ ਕਾਂਗਰਸੀ ਆਗੂਆਂ ਨੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਤੇਲ ਕੀਮਤਾਂ ਤੇ ਰਸੋਈ ਗੈਸ ਕੀਮਤਾਂ ਦੇ ਵਾਧੇ ਖਿਲਾਫ ਦੇ ਲੋਕ ਸਭਾ ਸੈਸ਼ਨ ਵਿਚ ਵੀ ਵਿਰੋਧ ਕਰਨ ਦਾ ਐਲਾਨ ਕੀਤਾ ਹੈ¢ ਇਸ ਮੌਕੇ ਕੇ.ਕੇ ਅਗਰਵਾਲ, ਅਸ਼ੋਕ ਕੁਮਾਰ, ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਇੰਜ. ਰੁਪਿੰਦਰ ਪਾਲ ਸਿੰਘ ਕੋਟ ਭਾਈ, ਨਰੇਸ਼ ਗਰਗ ਬਾਜ਼ਾਰ ਪ੍ਰਧਾਨ, ਮਾਧਵ ਸ਼ਰਮਾ, ਇੰਜ. ਰਾਜਨਦੀਪ ਸਿੰਘ, ਨੱਥੂ ਰਾਮ, ਨਰਿੰਦਰ ਸਿੱਧੂ, ਰਮਨ ਢਿੱਲੋਂ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ¢

ਪਿਛਲੀ ਖ਼ਬਰ ਰਾਮਾਂ ਮੰਡੀ ਇਲਾਕੇ 'ਚ ਬਾਰਿਸ਼ ਨੇ ਦਿਵਾਈ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ <br/> ਅਗਲੀ ਖ਼ਬਰ ਤੇਲ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਅਨੋਖਾ ਖੱਚਰ ਰੇਹੜਾ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।