30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੰਗਤ ਮੰਡੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਿੱਤ ਦੇ ਜਸ਼ਨ ਮਨਾਏ <br/>

ਅਜੀਤ ਡੈਸਕ 31-05-2026
ਸੰਗਤ ਮੰਡੀ, 30 ਮਈ (ਸੁਖਤੇਜ ਧਾਲੀਵਾਲ)-ਸੰਗਤ ਮੰਡੀ ਦੀਆਂ ਨਗਰ ਕੌਂਸਲ ਚੋਣਾਂ ਵਿਚ 9 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ 8 ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਨੂੰ ਲੈ ਕੇ ਅਕਾਲੀ ਵਰਕਰਾਂ ਨੇ ਇਕ ਦੂਜੇ 'ਤੇ ਰੰਗ ਪਾ ਕੇ ਜਿੱਤ ਦੇ ਜਸ਼ਨ ਮਨਾਏ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਸ਼ੀਲ ਕੁਮਾਰ ਗੋਲਡੀ ਅਤੇ ਜਥੇਦਾਰ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਜੇਤੂ ਉਮੀਦਵਾਰਾਂ ਵਲੋਂ ਆਪਣੇ ਸਮਰਥਕਾਂ ਸਮੇਤ ਵਾਰਡਾਂ ਵਿਚ ਜਾ ਕੇ ਮੰਡੀ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਮੰਡੀ ਵਾਸੀਆਂ ਵਲੋਂ ਉਨ੍ਹਾਂ ਨੂੰ ਮਿਲੇ ਫਤਵੇ ਲਈ ਉਹ ਹਮੇਸ਼ਾ ਯਾਦ ਰੱਖਣਗੇ ਅਤੇ ਪਹਿਲਾਂ ਦੀ ਤਰ੍ਹਾਂ ਮੰਡੀ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਨਵੇਂ ਬਣੇ ਕੌਂਸਲਰ ਰਾਹੁਲ ਗੋਇਲ, ਚਿਮਨ ਲਾਲ ਬਾਂਸਲ, ਮਨਜਗਮੀਤ ਸਿੰਘ, ਰਣਜੀਤ ਸਿੰਘ, ਰਾਜਵਿੰਦਰ ਸਿੰਘ ਰਾਜੀ, ਪ੍ਰਵੀਨ ਲਤਾ, ਕਮਲਜੀਤ ਕੌਰ, ਤੋਂ ਇਲਾਵਾ ਜਥੇਦਾਰ ਰੇਸ਼ਮ ਸਿੰਘ ਸਿੱਧੂ, ਯੂਥ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸੰਗਤ, ਸੁਰਿੰਦਰ ਕੁਮਾਰ ਛਿੰਦੀ, ਡਾਕਟਰ ਗੁਰਮੇਲ ਸਿੰਘ ਕਾਲੜਾ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਆਗੂ ਬਲਜਿੰਦਰ ਸਿੰਘ ਲੀਲੂ ਜੈਦ ਅਤੇ ਰਘਬੀਰ ਸਿੰਘ ਕੋਚ ਨਾਲ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕਰਾੜਵਾਲਾ ਵਿਖੇ ਲਗਾਈ ਵਿਸ਼ੇਸ਼ 'ਵੈਦਿਕ ਮੈਥ ਵਰਕਸ਼ਾਪ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।