30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ

ਅਜੀਤ ਡੈਸਕ 31-05-2026
ਮਾਨਸਾ, 30 ਮਈ (ਵਿ.ਪ੍ਰਤੀ.)- ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਦੁਕਾਨਦਾਰਾਂ ਖੋਖਿਆਂ ਅਤੇ ਜਨਤਕ ਥਾਵਾਂ 'ਤੇ ਤੰਬਾਕੂ ਦਾ ਸੇਵਨ ਕਰਨ ਵਾਲੇ 11 ਵਿਅਕਤੀਆਂ ਨੂੰ ਨਕਦ ਜੁਰਮਾਨਾ ਕੀਤਾ ਗਿਆ | ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਦਰਸ਼ਨ ਸਿੰਘ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ 'ਚ ਤੰਬਾਕੂ ਪਦਾਰਥਾਂ ਦੀ ਵਿੱਕਰੀ 'ਤੇ ਪਾਬੰਦੀ ਹੈ | ਦਰਸ਼ਨ ਸਿੰਘ ਧਾਲੀਵਾਲ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਤੇ ਤਿਰਲੋਕ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਅਸ਼ਵਨੀ ਕੁਮਾਰ, ਸੁਖਪਾਲ ਸਿੰਘ, ਨਿਰਮਲ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਜਸਵੀਰ ਸਿੰਘ, ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਦੀ ਪਾਰਕਿੰਗ 'ਚੋਂ ਬੇਸਹਾਰਾ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਨਸ਼ਾ ਤਸਕਰ 8.20 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।