17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੋਟਰਸਾਈਕਲ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 03-06-2026
ਬਠਿੰਡਾ, 2 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ 'ਤੇੇ ਇਕ ਮੋਟਰਸਾਈਕਲ ਸਵਾਰ ਅਚਾਨਕ ਸਾਹਮਣੇ ਅਵਾਰਾ ਪਸ਼ੂ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ, ਗੁੱਲੀ ਠਾਕੁਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਇਲਾਜ ਲਈ ਪਹੁੰਚਾਇਆ | ਮੋਟਰ ਸਾਈਕਲ ਸਵਾਰ ਸੁਖਦੀਪ ਸਿੰਘ (35) ਪਿੰਡ ਦਿਓਣ ਦਾ ਰਹਿਣ ਵਾਲਾ ਹੈ |
ਝਗੜੇ 'ਚ ਅÏਰਤ ਗੰਭੀਰ ਜ਼ਖਮੀ
ਬਠਿੰਡਾ, 2 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਪਟਿਆਲਾ ਗੇਟ ਨੇੜੇ ਇਕ ਅÏਰਤ ਦੀ ਆਂਢ-ਗੁਆਂਢ ਨਾਲ ਲੜਾਈ ਹੋ ਗਈ | ਦੂਜੀ ਧਿਰ ਨੇ ਅÏਰਤ ਦੇ ਸਿਰ 'ਤੇ ਇੱਟ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਪਟਿਆਲਾ ਗੇਟ ਮੁਲਤਾਨੀਆ ਪੁਲ ਨੇੜੇ ਹਾਦਸੇ ਵਾਲੀ ਥਾਂ 'ਤੇ ਪਹੁੰਚੀ ਅਤੇ ਜ਼ਖਮੀ ਅÏਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਗਈ ਅਤੇ ਉਸ ਦਾ ਇਲਾਜ ਕਰਵਾਇਆ | ਜ਼ਖ਼ਮੀ ਅÏਰਤ ਕਮਲੇਸ਼ ਵਾਸੀ ਸੰਜੇ ਨਗਰ ਦੀ ਰਹਿਣ ਵਾਲੀ ਹੈ |

ਪਿਛਲੀ ਖ਼ਬਰ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਵਪਾਰੀਆਂ ਲਈ ਵੱਡਾ ਝਟਕਾ <br/> ਅਗਲੀ ਖ਼ਬਰ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਦੁਕਾਨ ਨੂੰ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।