17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬੀ.ਆਰ.ਸੀ.ਕਾਨਵੈਂਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਪੋ੍ਰਗਰਾਮ

ਅਜੀਤ ਡੈਸਕ 03-06-2026
ਭਗਤਾ ਭਾਈਕਾ, 2 ਜੂਨ (ਸੁਖਪਾਲ ਸਿੰਘ ਸੋਨੀ)- ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਮਾਪੇ-ਅਧਿਆਪਕ ਮਿਲਣੀ ਬੜੇ ਉਤਸ਼ਾਹ ਅਤੇ ਸਫਲਤਾ ਪੂਰਵਕ ਨਾਲ ਹੋ ਨਿੱਬੜੀ¢ ਇਸ ਮੌਕੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸੰਬੰਧੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ¢ ਮਾਪਿਆਂ ਨੂੰ ਨਵੇਂ ਸੈਸ਼ਨ ਦੇ ਅਕਾਦਮਿਕ ਟੀਚਿਆਂ, ਸਕੂਲੀ ਗਤੀਵਿਧੀਆਂ ਅਤੇ ਸਕੂਲ ਦੀਆਂ ਨੀਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ¢ ਸਕੂਲ ਪਿ੍ੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬਿਹਤਰ ਸਿੱਖਿਆ ਅਤੇ ਉੱਜਵਲ ਭਵਿੱਖ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ¢ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਬੱਚਿਆਂ ਨੂੰ ਫੋਨ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਗਈ¢ ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਨੂੰ ਪੜਾਈ ਨਾਲ ਸੰਬੰਧਿਤ ਸਕੂਲ ਦਾ ਕੰਮ ਡਾਇਰੀ ਉੱਪਰ ਦਿੱਤਾ ਜਾਵੇਗਾ¢ ਗਰਮੀਆਂ ਦੀਆਂ ਛੁੱਟੀਆਂ ਦਾ ਕੰਮ ਵੀ ਲਿਖਤੀ ਰੂਪ ਵਿਚ ਹੀ ਦਿੱਤਾ ਗਿਆ ਹੈ¢ ਮਾਪਿਆਂ ਨੂੰ ਵੀ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣਾ ਚਾਹੀਦਾ ਹੈ, ਇਸ ਲਈ ਉਨ੍ਹਾਂ ਨੂੰ ਫੋਨ ਤੋਂ ਜਿਨ੍ਹਾਂ ਹੋ ਸਕੇ ਦੂਰ ਰੱਖਿਆ ਜਾਵੇ ¢ ਇਸ ਮੌਕੇ ਮਾਪਿਆਂ ਨੇ ਵੀ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਦੀ ਤਰੱਕੀ ਲਈ ਆਪਣੇ ਸੁਝਾਅ ਸਾਂਝੇ ਕੀਤੇ¢ ਮੀਟਿੰਗ ਦੌਰਾਨ ਸਕੂਲ ਅਤੇ ਮਾਪਿਆਂ ਵਿਚਕਾਰ ਸਕਾਰਾਤਮਿਕ ਵਿਚਾਰ-ਵਟਾਂਦਰਾ ਹੋਇਆ, ਜਿਸ ਨਾਲ ਬੱਚਿਆਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਹੋਰ ਮਜ਼ਬੂਤ ਹੋਇਆ¢ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਵਲੋਂ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਆਸ ਪ੍ਰਗਟਾਈ ਗਈ¢
ਪਿਛਲੀ ਖ਼ਬਰ ਨਿਰਮਲ ਟੀਟੂ ਕਤਲ ਕਾਂਡ: ਇਨਸਾਫ਼ ਦੀ ਮੰਗ ਨੂੰ ਲੈ ਕੇ ਬੱਸ ਅੱਡਾ ਜਾਮ ਕਰ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਭੁਪਿੰਦਰਜੀਤ ਸਿੰਘ ਨੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।