29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਥਰਮਲ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਝੰਡਾ ਮਾਰਚ ਕਰਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 13-06-2026
ਲਹਿਰਾ ਮੁਹੱਬਤ, 12 ਜੂਨ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਲਹਿਰਾ ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ 'ਚ ਮਰਜ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ ਹੈ | ਇਸ ਸਮੇਂ ਤਾਲਮੇਲ ਕਮੇਟੀ ਦੇ ਸੂਬਾ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਜਿੰਦਰ ਸਿੰਘ ਰਾਜੂ, ਨਾਇਬ ਸਿੰਘ ਲਹਿਰਾ, ਜਗਤਾਰ ਸਿੰਘ ਸੰਧੂ, ਹਰਦੀਪ ਸਿੰਘ ਤੱਗੜ, ਦੌਲਤ ਰਾਮ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ | ਆਗੂਆਂ ਨੇ ਕਿਹਾ ਕਿ ਜੇਕਰ 14 ਜੂਨ ਤੱਕ ਮੈਨੇਜਮੈਂਟ ਵਲੋਂ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਨਾ ਕੀਤਾ ਤਾਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ | ਅੱਜ ਭਰਾਤਰੀ ਜਥੇਬੰਦੀਆਂ ਹਮਾਇਤ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਬੀਕੇਯੂ ਡਕੌਂਦਾ ਧਨੇਰ ਤੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਟੀ. ਐੱਸ. ਯੂ. ਅੰਗਰੇਜ਼ ਸਿੰਘ ਲਹਿਰਾ ਧੂਰਕੋਟ ਅਤੇ ਪੰਜਾਬ ਸਟੂਡੈਂਟ ਯੂਨੀਅਨ ਤੋਂ ਬਿੰਦਰ ਸਿੰਘ ਨੇ ਸੰਬੋਧਨ ਕੀਤਾ | ਧਰਨੇ ਉਪਰੰਤ ਠੇਕਾ ਮੁਲਾਜ਼ਮਾਂ ਰਾਮਪੁਰਾ ਸ਼ਹਿਰ, ਪਿੰਡ ਕੋਟੜਾ ਕੌੜਾ, ਲਹਿਰਾ ਧੂਰਕੋਟ ਅਤੇ ਲਹਿਰਾ ਸੌਧਾ ਵਿਖੇ ਝੰਡਾ ਮਾਰਚ ਕੀਤਾ ਗਿਆ |
ਪਿਛਲੀ ਖ਼ਬਰ ਫੂਲ ਰਜਵਾਹੇ 'ਚ 20 ਫੁੱਟ ਪਾੜ ਪੈਣ ਕਾਰਨ ਲਹਿਰਾ ਮੁਹੱਬਤ ਦੇ ਲਗਪਗ 70 ਏਕੜ ਖੇਤਾਂ 'ਚ ਪਾਣੀ ਭਰਨ ਨਾਲ ਕਿਸਾਨੀ ਦਾ ਨੁਕਸ... ਅਗਲੀ ਖ਼ਬਰ ਤੇਜ਼ ਮੀਂਹ ਤੇ ਹਨੇਰੀ ਕਾਰਨ ਪਸ਼ੂਆਂ ਵਾਲੇ ਸ਼ੈੱਡ ਦੀ ਛੱਤ ਉੱਡੀ, 4 ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।