29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਸ਼ੀਲੇ ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਲੋਕ ਚੜ੍ਹੇ ਪੁਲਿਸ ਅੜਿੱਕੇ <br/>

ਅਜੀਤ ਡੈਸਕ 13-06-2026
ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਇਕ ਕਾਰ 'ਚੋਂ ਵੱਡੀ ਤਾਦਾਦ 'ਚ ਨਸ਼ੇ ਦੀ ਪੂਰਤੀ ਲਈ ਵਰਤੇ ਜਾਂਦੇ ਕੈਪਸੂਲ ਕੁਝ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਲੋਕਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਪੁਲਸ ਨੇ ਚਾਰੇ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਤੇ ਜਸਜੋਯਤ ਸਿੰਘ ਡੀ. ਐੱਸ. ਪੀ. ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ ਤੇ ਤਲਵੰਡੀ ਸਾਬੋ ਪੁਲਸ ਵਲੋਂ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਤਲਵੰਡੀ ਸਾਬੋ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ 'ਚ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਸ ਪਾਰਟੀ ਨਸ਼ੇ ਸੰਬੰਧੀ ਸਥਾਨਕ ਮਲਕਾਣਾ ਰੋਡ 'ਤੇ ਨਾਕੇਬੰਦੀ ਕਰਕੇ ਖੜੇ੍ਹ ਸਨ ਤਾਂ ਉਨ੍ਹਾਂ ਨੇ ਇਕ ਬਿੰਨਾਂ ਨੰਬਰੀ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 27000 ਪ੍ਰੈਗਬਾਈਲਿਨ ਕੈਪਸੂਲ ਅਤੇ 60 ਗੋਲੀਆਂ ਐਟੀਜ਼ੌਲਮ ਮਾਰਕਾ ਬਰਾਮਦ ਹੋਏ | ਪੁਲਿਸ ਨੇ ਗੱਡੀ ਤੇ ਨਸ਼ੀਲੀਆਂ ਗੋਲੀਆਂ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀਆਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਛਾਣ ਬਿੱਟੂ ਸਿੰਘ ਪੁੱਤਰ ਦਰਸ਼ਨ ਸਿੰਘ, ਭਾਰਤ ਭੂਸ਼ਣ ਪੁੱਤਰ ਕਸ਼ਮੀਰੀ ਲਾਲ ਵਾਸੀ ਕਾਲਿਆਂਵਾਲੀ (ਹਰਿਆਣਾ), ਜਗਸੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਅਤੇ ਮਨੀ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਤਲਵੰਡੀ ਸਾਬੋ ਵਜੋਂ ਹੋਈ ਹੈ | ਥਾਣਾ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਉਕਤਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਔਰਤ ਨੇ ਦਮ ਤੋੜਿਆ ਅਗਲੀ ਖ਼ਬਰ ਫੂਲ ਰਜਵਾਹੇ 'ਚ 20 ਫੁੱਟ ਪਾੜ ਪੈਣ ਕਾਰਨ ਲਹਿਰਾ ਮੁਹੱਬਤ ਦੇ ਲਗਪਗ 70 ਏਕੜ ਖੇਤਾਂ 'ਚ ਪਾਣੀ ਭਰਨ ਨਾਲ ਕਿਸਾਨੀ ਦਾ ਨੁਕਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।