12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲਹਿਰਾ ਮੁਹੱਬਤ ਦੇ ਪੀੜਤ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ ਸਰਕਾਰ-ਜ਼ਿਲ੍ਹਾ ਪ੍ਰਧਾਨ ਜੱਗਾ ਕਲਿਆਣ

ਅਜੀਤ ਡੈਸਕ 14-06-2026
ਲਹਿਰਾ ਮੁਹੱਬਤ, 13 ਜੂਨ (ਸੁਖਪਾਲ ਸਿੰਘ ਸੁੱਖੀ)-ਅੱਜ ਸਵੇਰ ਸਮੇਂ ਲਹਿਰਾ ਮੁਹੱਬਤ ਵਿਖੇ ਰਜਵਾਹੇ ਵਿਚ ਪਾੜ ਪੈਣ ਕਾਰਨ ਦਰਜਨ ਕਿਸਾਨਾਂ ਦੇ ਖੇਤਾਂ 'ਚ ਭਾਰੀ ਨੁਕਸਾਨ ਹੋਣ ਕਰਕੇ ਪੀੜਤ ਕਿਸਾਨਾਂ ਨੂੰ ਮਿਲਣ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਕਿਸਾਨਾਂ ਦੇ ਅਨੁਸਾਰ ਵਿਭਾਗ ਦੀ ਤਕਨੀਕੀ ਗ਼ਲਤੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ | ਨਹਿਰੀ ਵਿਭਾਗ ਤੇ ਪੰਜਾਬ ਸਰਕਾਰ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਦੇਣ ਦੀ ਮੰਗ ਕੀਤੀ | ਉਨ੍ਹਾਂ ਪਾਰਟੀ ਵਲੋਂ ਵਿਸ਼ਵਾਸ ਦਿਵਾਇਆ ਕਿ ਲਹਿਰਾ ਮੁਹੱਬਤ ਦੇ ਪੀੜਤ ਕਿਸਾਨਾਂ ਦੇ ਹੱਕ ਵਿਚ ਤੇ ਉਨ੍ਹਾਂ ਦੀ ਮਦਦ ਕਰਨ ਲਈ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜੇ੍ਹਗੀ | ਇਸ ਮੌਕੇ ਕੌਂਸਲਰ ਗੁਰਤੇਜ ਸਿੰਘ ਗੋਰਾ, ਜੀਤ ਸਿੰਘ, ਅਕਾਲੀ ਵਰਕਰਾਂ ਤੋਂ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਆਈਲਟਸ ਤੇ ਇਮੀਗ੍ਰੇਸ਼ਨ ਐਸੋਸੀਏਸ਼ਨ ਬਠਿੰਡਾ ਵਲੋਂ ਦਮਦਮਾ ਸਾਹਿਬ ਐਸੋਸੀਏਸ਼ਨ ਦਾ ਸਨਮਾਨ <br/> ਅਗਲੀ ਖ਼ਬਰ ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।