13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਗਦੀਪ ਸਿੰਘ ਮਲਕਾਣਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਰਾਮਾਂ ਸਰਕਲ ਦਿਹਾਤੀ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 14-06-2026
ਰਾਮਾਂ ਮੰਡੀ, 13 ਜੂਨ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਉਮੀਦਵਾਰ ਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਜਗਦੀਪ ਸਿੰਘ ਮਲਕਾਣਾ ਪੁੱਤਰ ਗੁਲਜ਼ਾਰ ਸਿੰਘ ਪੱਪੂ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਰਾਮਾਂ ਸਰਕਲ ਦਿਹਾਤੀ ਦਾ ਪ੍ਰਧਾਨ ਨਿਯੁੱਕਤ ਕੀਤਾ ਅਤੇ ਪਾਰਟੀ ਦਾ ਮਫ਼ਲਰ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਿੱਧੂ ਨੇ ਕਿਹਾ ਕਿ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਜਗਦੀਪ ਸਿੰਘ ਮਲਕਾਣਾ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਉਣਗੇ | ਨਵ-ਨਿਯੁਕਤ ਪ੍ਰਧਾਨ ਜਗਦੀਪ ਸਿੰਘ ਮਲਕਾਣਾ ਨੇ ਰਵੀਪ੍ਰੀਤ ਸਿੰਘ ਸਿੱਧੂ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਇਆ ਜਾਵੇਗਾ | ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ ਅਤੇ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣਗੇ | ਪਾਰਟੀ ਦੇ ਜੱਸਾ ਫੁੱਲੋਖਾਰੀ, ਗੀਤਾ ਫੁੱਲੋਖਾਰੀ, ਕਾਲਾ ਗਿਆਨਾ, ਹੀਰਾ ਸੰਗਤ ਖੁਰਦ , ਕਾਲਾ ਮਲਕਾਣਾ, ਭਿੰਦਰ ਮਲਕਾਣਾ ਆਦਿ ਨੇ ਜਗਦੀਪ ਸਿੰਘ ਨੂੰ ਨਵੀਂ ਨਿਯੁੱਕਤੀ ਦੀ ਵਧਾਈ ਦਿੱਤੀ | ਇਸ ਮੌਕੇ ਪੀਏ ਹਰਤਾਵਲ ਸਿੰਘ ਸੁੱਖੀ, ਪਾਰਟੀ ਵਰਕਰ ਅਮਨਦੀਪ ਸਿੰਘ ਸੇਖੂ, ਮਨਜੀਤ ਸਿੰਘ ਭਾਗੀਵਾਂਦਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਪਿਛਲੀ ਖ਼ਬਰ ਧੱਕੇਸ਼ਾਹੀ ਨਾਲ ਬਣੀ ਨਗਰ ਨਿਗਮ, ਲੋਕ ਨਹੀਂ ਕਰਨਗੇ ਸਵੀਕਾਰ-ਬਬਲੀ ਢਿੱਲੋਂ ਅਗਲੀ ਖ਼ਬਰ ਆਈਲਟਸ ਤੇ ਇਮੀਗ੍ਰੇਸ਼ਨ ਐਸੋਸੀਏਸ਼ਨ ਬਠਿੰਡਾ ਵਲੋਂ ਦਮਦਮਾ ਸਾਹਿਬ ਐਸੋਸੀਏਸ਼ਨ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।