ਨਥਾਣਾ, 14 ਜੂਨ (ਗੁਰਦਰਸ਼ਨ ਲੁੱਧੜ)- ਪਿੰਡ ਪੂਹਲਾ ਦੇ ਗੁਰਦੁਆਰਾ ਸ਼ਹੀਦਾਂ ਵਾਲਾ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਅਵਤਾਰ ਸਿੰਘ ਪੂਹਲਾ ਨੇ ਦੱਸਿਆ ਕਿ ਦੋ ਕਿਸਾਨ ਜਥੇਬੰਦੀਆਂ ਵਲੋਂ 4 ਜੁਲਾਈ ਨੂੰ ਚੰਡੀਗੜ੍ਹ 34 ਸੈਕਟਰ ਵਿਖੇ ਕੇਂਦਰ ਅਤੇ ਪੰਜਾਬ ਹਕੂਮਤ ਖਿਲਾਫ ਰੋਸ ਮੁਜ਼ਾਹਰਾ ਕਰਕੇ ਮੰਗ ਕੀਤੀ ਜਾਵੇਗੀ ਕਿ ਮੁਲਕ ਅੰਦਰ ਖਾਦਾਂ, ਜ਼ਰੂਰੀ ਵਸਤਾਂ, ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਕਰਕੇ ਲੋਕਾਂ 'ਤੇ ਮਹਿੰਗਾਈ ਦਾ ਭਾਰੀ ਬੋਝ ਪਾਇਆ ਜਾ ਰਿਹਾ ਹੈ¢ ਖਾਦਾਂ ਦੇ ਮਾਮਲੇ 'ਚ ਵਿਦੇਸ਼ੀ ਮੁਲਕਾਂ 'ਤੇ ਬਣੀ ਹੋਈ ਨਿਰਭਰਤਾ ਕਾਰਨ ਖਾਦਾਂ ਦੀ ਭਾਰੀ ਤੋਟ ਪੈਦਾ ਹੋ ਰਹੀ ਹੈ, ਜਿਸ ਕਾਰਨ ਫ਼ਸਲਾਂ ਦੇ ਉਤਪਾਦਨ 'ਤੇ ਅਸਰ ਪੈਣ ਦਾ ਖ਼ਤਰਾ ਮੰਡਰਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਅਮਰੀਕਾ ਜੰਗ ਦੀ ਆੜ ਵਿਚ ਲੋਕਾਂ 'ਤੇ ਬੋਝ ਪਾਉਣਾ ਬੰਦ ਕੀਤਾ ਜਾਵੇ ਅਤੇ ਇਹ ਖੱਪਾ ਵੱਡੇ ਕਾਰਪੋਰੇਟ ਘਰਾਣਿਆ 'ਤੇ ਵੱਡੇ ਟੈਕਸ ਲਾ ਕੇ ਭਰਿਆ ਜਾਵੇ¢ ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਅਤੇ ਹੋਰਨਾਂ ਕਿਰਤੀ ਵਰਗਾਂ ਨੂੰ ਸੱਦਾ ਦਿੱਤਾ ਕਿ 4 ਜੁਲਾਈ ਦੇ ਚੰਡੀਗੜ੍ਹ ਧਰਨੇ ਨੂੰ ਸਫਲ ਬਣਾਇਆ ਜਾਵੇ¢