28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗਗਨ ਸਿੱਧੂ ਸਾਥੀਆਂ ਸਮੇਤ ਅਕਾਲੀ ਦਲ (ਵਾਰਿਸ ਪੰਜਾਬ ਦੇ) 'ਚ ਸ਼ਾਮਿਲ <br/>

ਅਜੀਤ ਡੈਸਕ 15-06-2026

ਭਗਤਾ ਭਾਈਕਾ, 14 ਜੂਨ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਸਮੇਂ ਸਿਆਸੀ ਮਜਬੂਤੀ ਮਿਲਦੀ ਨਜ਼ਰ ਆਈ, ਜਦੋਂ ਸ਼ਹਿਰ ਦੇ ਨੌਜਵਾਨ ਸਮਾਜ ਸੇਵੀ ਗਗਨ ਸਿੱਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ (ਵਾਰਸ ਪੰਜਾਬ ਦੇ) ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਅਕਾਲੀ ਦਲ (ਵਾਰਸ ਪੰਜਾਬ ਦੇ) ਸੀਨੀਅਰ ਆਗੂ ਅਤੇ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਪਿਤਾ ਭਾਈ ਤਰਸੇਮ ਸਿੰਘ ਤੇ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫ਼ਰੀਦਕੋਟ ਵੱਖ-ਵੱਖ ਹਲਕਿਆਂ ਤੋਂ ਆਏ ਵਰਕਰਾਂ ਨੇ ਗਗਨ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ | ਇਸ ਸਮੇਂ ਇਕੱਠ ਦੌਰਾਨ ਬੋਲਦੇ ਹੋਏ ਭਾਈ ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਦੀ ਬੇਹਤਰੀ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਗਗਨ ਸਿੰਘ ਸਿੱਧੂ ਦੇ ਸ਼ਾਮਲ ਹੋਣ ਨਾਲ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ |
ਇਸ ਮੌਕੇ ਗਗਨ ਸਿੰਘ ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਵਾਰਸ ਪੰਜਾਬ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਸਮੇਂ ਬਾਬਾ ਸਤਨਾਮ ਸਿੰਘ ਦਿਆਲਪੁਰਾ ਜ਼ਿਲ੍ਹਾ ਮੀਤ ਪ੍ਰਧਾਨ, ਮੰਨਾ ਮਹਿਰਾਜ ਪ੍ਰਧਾਨ ਯੂਥ ਵਿੰਗ ਬਠਿੰਡਾ, ਰਮਨਦੀਪ ਸਿੰਘ ਗੁੰਮਟੀ ਕਲਾਂ ਪ੍ਰਧਾਨ ਆਈ.ਟੀ ਵਿੰਗ ਬਠਿੰਡਾ, ਬਲੌਰ ਸਿੰਘ ਫ਼ੌਜੀ ਬਲਾਕ ਪ੍ਰਧਾਨ ਭਗਤਾ ਭਾਈ, ਗੁਰਪ੍ਰੀਤ ਸਿੰਘ ਆਲੀਕੇ ਬਲਾਕ ਪ੍ਰਧਾਨ ਫੂਲ, ਬਲਵੀਰ ਸਿੰਘ ਖ਼ਾਲਸਾ ਧਿੰਗੜ, ਡਾ. ਸੁਰਜੀਤ ਭਾਈਰੂਪਾ, ਬੂਟਾ ਸਿੰਘ ਖ਼ਾਲਸਾ, ਗੁਰਚਰਨ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਸਿਰੀਏਵਾਲਾ, ਡਾ. ਨਿਰਭੈ ਸਿੰਘ ਖ਼ਾਲਸਾ, ਅੰਮਿ੍ਤਪਾਲ ਸਿੰਘ ਕਾਰਜਕਾਰੀ ਕਮੇਟੀ ਮੈਂਬਰ, ਗੁਰਪ੍ਰੀਤ ਸਿੰਘ ਗੋਪੀ, ਹਰਵਿੰਦਰ ਸਿੰਘ ਹਾਕਮ ਸਿੰਘ ਵਾਲਾ, ਨਛੱਤਰ ਸਿੰਘ ਮੀਤ ਪ੍ਰਧਾਨ ਅਤੇ ਹਲਕੇ ਦੀ ਸਮੁੱਚੀ ਵਾਰਿਸ ਪੰਜਾਬ ਪਾਰਟੀ ਦੇ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਅੱਜ <br/> ਅਗਲੀ ਖ਼ਬਰ ਬੀ.ਕੇ.ਯੂ. (ਉਗਰਾਹਾਂ) ਵਲੋਂ ਕਿਸਾਨੀ ਲਾਗਤ ਵਸਤਾਂ ਮਹਿੰਗੀਆਂ ਕਰਨ ਦਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।