ਬਠਿੰਡਾ, 14 ਜੂਨ (ਸੱਤਪਾਲ ਸਿੰਘ ਸਿਵੀਆਂ)- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨੇ ਪਰਿਵਾਰ ਅਤੇ ਬੱਚਿਆਂ ਸਮੇਤ ਅੱਜ ਖੰਨਾ ਵਿਖੇ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਤਾਲਮੇਲ ਕਮੇਟੀ ਸੂਬਾ ਆਗੂ ਗੁਰਵਿੰਦਰ ਪੰਨੂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ 'ਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ¢ ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ ਮੀਟਿੰਗ ਕਰਕੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਵਿਭਾਗ ਵਿਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਮੈਨੇਜਮੈਂਟ ਫ਼ੈਸਲੇ ਤੋਂ ਭੱਜ ਰਹੀ ਹੈ¢ ਇਸ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ, ਪਰ ਹੁਣ 15 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਮਹਿੰਦਰਪਾਲ ਟੈਕਨੀਕਲ ਸਰਵਿਸਜ ਯੂਨੀਅਨ ਭੰਗਲ, ਅਮਰਜੀਤ ਸਿੰਘ ਹਨੀ, ਵੇਰਕਾ ਮਿਲਕ ਪਲਾਂਟ ਤੋਂ ਬਲਜਿੰਦਰ ਸਿੰਘ, ਰਤਨ ਲਾਲ, ਅਨਿਲ ਕੁਮਾਰ, ਸੰਦੀਪ ਕੁਮਾਰ, ਰਾਮਵਰਨ, ਕਿਰਪਾਲ ਸਿੰਘ ਮੱਲ੍ਹੀ, ਸਾਹਿਲ ਬਾਂਸਲ, ਮਹਿੰਦਰ ਕੁਮਾਰ, ਕਰਮਜੀਤ ਸਿੰਘ, ਦਰਵੇਸ ਸਿੰਘ ਆਦਿ ਮੌਜੂਦ ਸਨ¢
ਠੇਕਾ ਮੁਲਾਜ਼ਮਾਂ ਵਲੋਂ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਅੱਜ <br/>
ਬਠਿੰਡਾ ਵਿਖੇ ਥਰਮਲ ਗੇਟ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਇਕ ਆਗੂ | ਤਸਵੀਰ: ਲਵਲੀ<br/>
15-06-2026