29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

24 ਮਈ ਨੂੰ ਹੋਈਆਂ ਸਹਿਮਤੀਆਂ ਤੋਂ ਭੱਜ ਰਹੀ ਮੈਨੇਜਮੈਂਟ- ਕਮੇਟੀ ਆਗੂ <br/> ਥਰਮਲ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ <br/>

ਅਜੀਤ ਡੈਸਕ 15-06-2026
ਲਹਿਰਾ ਮੁਹੱਬਤ, 14 ਜੂਨ (ਸੁਖਪਾਲ ਸਿੰਘ ਸੁੱਖੀ)- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ | ਇਸ ਸਮੇਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਠੇਕਾ ਮੁਲਾਜ਼ਮ ਦੀਆਂ ਸੇਵਾਵਾਂ ਨੂੰ ਸਰਕਾਰ ਤੇ ਮੈਨੇਜਮੈਂਟ ਵਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਬਣੀ ਸਹਿਮਤੀ ਨੂੰ ਲਾਗੂ ਕਰਾਉਣ ਲਈ ਠੇਕਾ ਮੁਲਾਜ਼ਮ ਮੰਗ ਕਰ ਰਹੇ ਹਨ | ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਕੀਤੇ ਲਿਖਤੀ ਫ਼ੈਸਲੇ ਤੋਂ ਭੱਜ ਰਹੀ ਹੈ | ਜਿਸ ਦੇ ਵਿਰੋਧ ਵਜੋਂ ਸਮੂਹ ਆਊਟਸੋਰਸਡ ਮੁਲਾਜ਼ਮਾਂ ਵਲੋਂ ਸਮੁੱਚੇ ਪੰਜਾਬ ਵਿਚ ਪਰਿਵਾਰਾਂ ਸਮੇਤ ਛੇਵੇਂ ਦਿਨ ਵੀ ਧਰਨਾ ਜਾਰੀ ਹੈ | ਭਲਕੇ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ | ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀ.ਕੇ.ਯੂ ਫ਼ਤਿਹ ਦੇ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ, ਟੀ.ਐੱਸ.ਯੂ ਭੰਗਲ ਦੇ ਸੁਖਵੰਤ ਸਿੰਘ ਸੇਖੋਂ, ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਦੇ ਬਿੱਕਰਜੀਤ ਸਿੰਘ ਪੂਹਲਾ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਥਰਮਲ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ <br/> ਅਗਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਵਿਚ ਅਧਿਆਪਕ ਸਿਖਲਾਈ ਵਰਕਸ਼ਾਪ ਰਹੀ ਸਫਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।