29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਜਪਾ ਵਲੋਂ ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਜ ਥਾਵਾਂ 'ਤੇ ਜਥਾ ਰਵਾਨਾ <br/>

ਅਜੀਤ ਡੈਸਕ 15-06-2026
ਭਗਤਾ ਭਾਈਕਾ, 14 ਜੂਨ (ਸੁਖਪਾਲ ਸਿੰਘ ਸੋਨੀ)-ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਜੀਵਨ ਨਾਲ ਸਬੰਧਿਤ ਪੰਜ ਥਾਵਾਂ 'ਤੇ ਪੰਚ ਤੀਰਥ ਯਾਤਰਾ ਅਰੰਭ ਕੀਤੀ ਗਈ ਹੈ, ਜਿਸ ਦੇ ਤਹਿਤ ਭਾਜਪਾ ਐਸ.ਸੀ. ਮੋਰਚਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਸਵਰਨ ਸਿੰਘ ਬੁਰਜ ਦੀ ਅਗਵਾਈ ਹੇਠ ਯਾਤਰਾ ਲਈ ਅੱਜ ਸਵੇਰੇ ਸ਼ਹਿਰ ਤੋਂ ਜਥਾ ਰਵਾਨਾ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਵਰਨ ਸਿੰਘ ਬੁਰਜ ਨੇ ਕਿਹਾ ਕਿ ਭਾਜਪਾ ਨੇ ਨਾ ਸਿਰਫ਼ ਇਹ ਤੀਰਥ ਸਥਾਨ ਹਜ਼ਾਰਾਂ ਕਰੋੜ ਰੁਪਏ ਲਗਾ ਕੇ ਵਿਕਸਤ ਕੀਤੇ ਹਨ, ਬਲਕਿ ਬਾਵਾ ਸਾਹਿਬ ਦੇ ਜੀਵਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਵੀ ਪਹਿਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਭਾਜਪਾ ਵਲੋਂ ਤਿੰਨ ਵੋਲਵੋ ਬੱਸਾਂ ਨੂੰ ਡਾ. ਭੀਮ ਰਾਓ ਅੰਬੇਡਕਰ ਨਾਲ ਸੰਬੰਧਿਤ ਪੰਚ ਤੀਰਥ ਸਥਾਨਾਂ ਦੀ ਯਾਤਰਾ ਲਈ ਰਵਾਨਾ ਕੀਤਾ ਗਿਆ | ਇਹ ਯਾਤਰਾ ਉਨ੍ਹਾਂ ਇਤਿਹਾਸਕ ਸਥਾਨਾਂ ਦਾ ਦਰਸ਼ਨ ਕਰਵਾਏਗੀ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਕੀਤਾ ਗਿਆ ਹੈ | ਇਹ ਸਾਰੇ ਸਥਾਨ ਡਾ. ਬੀ.ਆਰ ਅੰਬੇਡਕਰ ਸਾਹਿਬ ਦੇ ਜੀਵਨ ਅਤੇ ਸੰਘਰਸ਼ ਨਾਲ ਜੁੜੇ ਹੋਏ ਹਨ | ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਇਨ੍ਹਾਂ ਸਮਾਰਕਾਂ ਦੇ ਵਿਕਾਸ ਅਤੇ ਸੰਭਾਲ ਲਈ ਲਗਭਗ 2000 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਬਾਬਾ ਸਾਹਿਬ ਦੇ ਜੀਵਨ, ਵਿਚਾਰਾਂ ਅਤੇ ਯੋਗਦਾਨ ਤੋਂ ਪ੍ਰੇਰਣਾ ਲੈ ਸਕਣ | ਬੁਰਜ ਨੇ ਦੱਸਿਆ ਕਿ ਇਸ ਵਿਲੱਖਣ ਯਾਤਰਾ ਵਿਚ ਲਗਭਗ 150 ਸ਼ਰਧਾਲੂ ਭਾਗ ਲੈ ਰਹੇ ਹਨ | ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ ਐਸ.ਆਰ. ਲੱਧੜ ਇਸ ਜਥੇ ਦੀ ਅਗਵਾਈ ਕਰਨਗੇ |

ਪਿਛਲੀ ਖ਼ਬਰ ਨਹਿਰ 'ਚ ਨਹਾਉਣ ਮੌਕੇ ਮਜ਼ਦੂਰ ਡੁੱਬਿਆ, ਹਾਲਤ ਗੰਭੀਰ ਅਗਲੀ ਖ਼ਬਰ ਥਰਮਲ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।