30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਤਲਵੰਡੀ ਸਾਬੋ ਦੇ ਨਵ-ਨਿਯੁਕਤ ਐਸ.ਡੀ.ਐਮ. ਵੀਰਪਾਲ ਕੌਰ ਨੇ ਰਸਮੀ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 16-06-2026
ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਤਹਿਤ ਤਲਵੰਡੀ ਸਾਬੋ ਉਪ ਮੰਡਲ ਦੇ ਐਸ.ਡੀ.ਐਮ ਨਿਯੁਕਤ ਕੀਤੇ ਗਏ ਮੈਡਮ ਵੀਰਪਾਲ ਕੌਰ ਨੇ ਅੱਜ ਉੱਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ | ਰਸਮੀ ਅਹੁਦਾ ਸੰਭਾਲਣ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਜਗਤਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਕਲੇਰ ਸਮੇਤ ਹੋਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਐਸ.ਡੀ.ਐਮ ਵੀਰਪਾਲ ਕੌਰ ਨੇ ਕਿਹਾ ਕਿ ਇਹ ਮੇਰੇ ਲਈ ਬੜੇ ਸੁਭਾਗ ਦੀ ਗੱਲ ਹੈ ਕਿ ਮੈਨੂੰ ਇਤਿਹਾਸਿਕ ਅਤੇ ਪਵਿੱਤਰ ਨਗਰ ਦਮਦਮਾ ਸਾਹਿਬ ਦੀ ਧਰਤੀ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਦਫ਼ਤਰ ਵਿਖੇ ਆਪਣੇ ਕੰਮਾਂ ਕਾਜਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਵੀ ਹੈ ਤਾਂ ਉਹ ਦਫ਼ਤਰੀ ਸਮੇਂ ਉਨ੍ਹਾਂ ਨੂੰ ਮਿਲਕੇ ਦੱਸ ਸਕਦਾ ਹੈ, ਜਿਸ ਦਾ ਯੋਗ ਹੱਲ ਕੱਢਣ ਲਈ ਵਚਨਬੱਧ ਹੋਵਾਂਗੇ |

ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਨੇ ਸ਼ਿਮਲਾ ਤੇ ਕੁਫ਼ਰੀ ਦੇ ਟੂਰ ਦਾ ਅਨੰਦ ਮਾਣਿਆ <br/> ਅਗਲੀ ਖ਼ਬਰ ਹਲਕਾ ਪ੍ਰਧਾਨ ਗੁਰਵਿੰਦਰ ਭਗਤਾ ਦੀ ਅਗਵਾਈ ਹੇਠ ਅਕਾਲੀ ਦਲ (ਬ) ਦੇ ਮਹਿਲਾ ਵਿੰਗ ਦੀਆਂ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।