30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ, ਤਿੰਨ ਮੋਟਰ-ਸਾਈਕਲ ਬਰਾਮਦ

ਅਜੀਤ ਡੈਸਕ 16-06-2026
ਬਠਿੰਡਾ, 15 ਜੂਨ (ਪੱਤਰ ਪ੍ਰੇਰਕ)- ਥਾਣਾ ਸਦਰ ਬਠਿੰਡਾ ਦੀ ਪੁਲਿਸ ਵਲੋਂ ਮੋਟਰ-ਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਖਿਲਾਫ ਥਾਣਾ ਸਦਰ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਦਰ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕੋਟਸ਼ਮੀਰ ਦਾ ਵਸਨੀਕ ਸੁਖਵੀਰ ਸਿੰਘ ਲੋਕਾਂ ਦੇ ਮੋਟਰ-ਸਾਈਕਲ ਚੋਰੀ ਕਰਕੇ ਅੱਗੇ ਵੇਚਦਾ ਹੈ, ਜਿਸ ਦੇ ਆਧਾਰ 'ਤੇ ਜਦੋਂ ਪੁਲਿਸ ਪਾਰਟੀ ਨੇ ਉਕਤ ਨੂੰ ਛਾਪੇਮਾਰੀ ਕਰਕੇ ਗਿ੍ਫ਼ਤਾਰ ਕੀਤਾ ਤਾਂ ਉਸ ਦੀ ਸ਼ਨਾਖ਼ਤ ਦੇ ਆਧਾਰ 'ਤੇ ਉਸ ਦੇ ਕਬਜ਼ੇ 'ਚੋਂ ਜੱਸੀ ਪੌ ਵਾਲੀ ਦੇ ਖੇਤਰ ਵਿਚੋਂ 3 ਬਿਨ੍ਹਾਂ ਨੰਬਰੀ ਮੋਟਰ-ਸਾਈਕਲ ਬਰਾਮਦ ਕੀਤੇ ਗਏ | ਉਨ੍ਹਾਂ ਕਿਹਾ ਕਿ ਕਥਿਤ ਨੂੰ ਗਿ੍ਫ਼ਤਾਰ ਕਰਨ ਉਪਰੰਤ ਉਸ ਦੇ ਖਿਲਾਫ ਮੁਕੱਦਮਾ ਦਰਜ ਕਰਦਿਆਂ ਹੋਰ ਪੁੱਛ-ਗਿੱਛ ਲਈ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਲਈ ਪੰਪਿੰਗ ਸਟੇਸ਼ਨ ਤਿਆਰ <br/> ਅਗਲੀ ਖ਼ਬਰ ਜਸਵੀਰ ਸਿੰਘ ਜÏੜਾ ਬਾਲਿਆਂਵਾਲੀ ਦੂਜੀ ਵਾਰ ਬਣੇ ਹਲਕਾ ਮੌੜ ਦੇ ਬੀ.ਸੀ. ਵਿੰਗ ਦੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।