30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਲਈ ਪੰਪਿੰਗ ਸਟੇਸ਼ਨ ਤਿਆਰ <br/>

ਅਜੀਤ ਡੈਸਕ 16-06-2026
ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਨਿਗਮ ਬਠਿੰਡਾ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਪੰਪਿੰਗ ਸਟੇਸ਼ਨਾਂ 'ਤੇ ਲੱਗੀਆਂ ਮੋਟਰਾਂ ਦੀ ਜਾਂਚ ਅਤੇ ਮੁਰੰਮਤ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਦੱਸਿਆ ਕਿ ਇਹ ਮੋਟਰਾਂ ਮੀਂਹ ਪੈਣ ਤੋਂ ਬਾਅਦ ਨੀਂਵੇਂ ਇਲਾਕਿਆਂ ਵਿਚ ਇਕੱਠੇ ਹੋਏ ਬਰਸਾਤੀ ਪਾਣੀ ਨੂੰ ਕੁਝ ਘੰਟਿਆਂ ਵਿਚ ਬਾਹਰ ਕੱਢ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਮੋਟਰਾਂ ਦੀ ਜਾਂਚ ਕਰ ਲਈ ਗਈ ਹੈ, ਖ਼ਰਾਬ ਮੋਟਰਾਂ ਨੂੰ ਠੀਕ ਕਰ ਦਿੱਤਾ ਗਿਆ ਹੈ ਅਤੇ ਹੋਰ ਲੋੜੀਂਦੇ ਕੰਮ ਵੀ ਮੁਕੰਮਲ ਕਰ ਲਏ ਗਏ ਹਨ | ਇਸ ਤੋਂ ਇਲਾਵਾ ਗਲੀਆਂ ਦੀਆਂ ਨਾਲੀਆਂ ਅਤੇ ਵਾਟਰ ਚੈਂਬਰਾਂ ਦੀ ਡੀ-ਸਿਲਟਿੰਗ ਅਤੇ ਸਫ਼ਾਈ ਦਾ ਕੰਮ ਵੀ ਕੀਤਾ ਜਾ ਰਿਹਾ ਹੈ | ਸਿਲਟ ਦੀ ਸਫ਼ਾਈ ਲਈ ਦੋ ਸੁਪਰ ਸੱਕਰ ਮਸ਼ੀਨਾਂ ਅਤੇ ਇਕ ਮਿੰਨੀ ਸਕਸ਼ਨ ਮਸ਼ੀਨ ਕੰਮ ਕਰ ਰਹੀਆਂ ਹਨ | ਇਸ ਤੋਂ ਇਲਾਵਾ ਛੋਟੀਆਂ ਟਰੈਕਟਰ-ਮਾਊਾਟਡ ਮਸ਼ੀਨਾਂ ਵੀ ਸੀਵਰਾਂ ਦੀ ਸਫ਼ਾਈ ਲਈ ਤਾਇਨਾਤ ਹਨ | ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਨਾਲ-ਨਾਲ ਨਗਰ ਨਿਗਮ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਟੀਮਾਂ ਵਲੋਂ ਅਜੀਤ ਰੋਡ ਅਤੇ ਜਨਤਾ ਨਗਰ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਨਗਰ ਨਿਗਮ ਬਠਿੰਡਾ ਦੇ ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਵਲੋਂ ਏਮਜ਼ ਬਠਿੰਡਾ ਦੇ ਸਮਰਪਿਤ ਸਫ਼ਾਈ ਕਰਮਚਾਰੀਆਂ ਲਈ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਵੀ ਕਰਵਾਇਆ ਗਿਆ |

ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/> ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ, ਤਿੰਨ ਮੋਟਰ-ਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।