13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ - ਮੇਅਰ

ਅਜੀਤ ਡੈਸਕ 19-06-2026

ਬਠਿੰਡਾ, 18 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਅਰ ਪਦਮਜੀਤ ਸਿੰਘ ਮਹਿਤਾ ਵਲੋਂ ਨੇੜੇ ਡੀ.ਡੀ. ਮਿੱਤਲ ਟਾਵਰ ਅਤੇ ਲਾਲ ਸਿੰਘ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਦੌਰਾਨ ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।

ਪਿਛਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਵਲੋਂ ਲੋੜਵੰਦ ਪਰਿਵਾਰ ਦੇ ਮੈਂਬਰ ਨੂੰ ਵੀਲ੍ਹ ਚੇਅਰ ਦਾ ਸਹਿਯੋਗ ਅਗਲੀ ਖ਼ਬਰ ਪੰਜਾਬ ਦੇ ਲੋਕ ‘ਡਬਲ ਇੰਜਣ’ ਸਰਕਾਰ ਦੀ ਉਡੀਕ ਕਰ ਰਹੇ ਹਨ, ਸੂਬੇ ਦੇ ਵਿਕਾਸ ਲਈ ਭਾਜਪਾ ਹੀ ਬਦਲ- ਹਰਿਮੰਦਰ ਜੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।