13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਆਰ. ਨੇਤ ਦੇ ਗੀਤ ‘ਰੀਲ ਦੀ ਸੰਤ’ ਖ਼ਿਲਾਫ਼ ਸੰਤ ਸਮਾਜ ਵਿਚ ਰੋਸ

ਅਜੀਤ ਡੈਸਕ 19-06-2026

ਰਾਮਾਂ ਮੰਡੀ, 18 ਜੂਨ (ਤਰਸੇਮ ਸਿੰਗਲਾ)- ਪੰਜਾਬੀ ਗਾਇਕ ਆਰ.ਨੈਤ ਦੇ ਨਵੇਂ ਗੀਤ ‘ਰੀਲ ਦੀ ਸੰਤ’ ਨੂੰ ਲੈ ਕੇ ਸੰਤ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਗਿਆਨ ਦਾਸ ਅਤੇ ਪ੍ਰਧਾਨ ਸੰਤ ਜਮਨਾ ਦਾਸ ਨੇ ਗੀਤ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸੰਤਾਂ ਦੀ ਪਵਿੱਤਰ ਪਰੰਪਰਾ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੰਤ ਗਿਆਨ ਦਾਸ ਨੇ ਕਿਹਾ ਕਿ ਪ੍ਰਸਿੱਧੀ ਅਤੇ ਧਨ ਕਮਾਉਣ ਦੀ ਖ਼ਾਤਰ ਸੰਤਾਂ ਦੇ ਨਾਮ ਅਤੇ ਸਰੂਪ ਨੂੰ ਵਿਵਾਦਾਂ ਵਿਚ ਘਸੀਟਣਾ ਬਹੁਤ ਹੀ ਨਿੰਦਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਕਲਾਕਾਰਾਂ ਨੂੰ ਆਪਣੀ ਕਲਾ ਰਾਹੀਂ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ, ਨਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸਮੱਗਰੀ ਪੇਸ਼ ਕਰਨੀ ਚਾਹੀਦੀ ਹੈ। ਪ੍ਰਧਾਨ ਸੰਤ ਜਮਨਾ ਦਾਸ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਗੀਤ ਨੂੰ ਤੁਰੰਤ ਵਾਪਸ ਨਾ ਲਿਆ ਗਿਆ ਅਤੇ ਗਾਇਕ ਵਲੋਂ ਜਨਤਕ ਤੌਰ ‘ਤੇ ਮੁਆਫ਼ੀ ਨਾ ਮੰਗੀ ਗਈ ਤਾਂ ਸੰਤ ਸਮਾਜ ਸੂਬਾ ਪੱਧਰ ‘ਤੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਜੀ ਬਠਿੰਡਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਜੋਧਪੁਰ ਰੋਮਾਣਾ ਵਿਖੇ ਸਾਉਣੀ ਫ਼ਸਲਾਂ, ਸੰਬੰਧੀ ਕਿਸਾਨ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।